Breaking News

ਭਾਰਤ ਸਰਕਾਰ ਵੱਲੋਂ 111 ਤੋਂ ਵੱਧ ਅਫ਼ਗਾਨ ਸਿੱਖਾਂ ਲਈ ਈ-ਵੀਜ਼ਾ ਜਾਰੀ ਕਰਨ ਦਾ ਐਲਾਨ,ਮਨਜਿੰਦਰ ਸਿਰਸਾ ਨੇ ਸ਼ਾਹ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਰਤੇ ਪ੍ਰਵਾਨ ਗੁਰਦੁਆਰੇ ’ਤੇ ਇਸਲਾਮਿਕ ਸਟੇਟ ਵੱਲੋਂ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਕੇਂਦਰ ਸਰਕਾਰ ਨੇ 111 ਅਫਗਾਨੀ ਸਿੱਖਾਂ ਲਈ ਈ-ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਸ਼ਨਿੱਚਰਵਾਰ ਨੂੰ ਹੋਏ ਇਸ ਹਮਲੇ ਵਿੱਚ ਦੋ ਲੋਕ ਮਾਰੇ ਗਏ ਸਨ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਸਨ। ਤਾਲਿਬਾਨੀ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਹਮਲਾਵਰ ਵੀ ਮਾਰੇ ਗਏ ਸਨ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ 111 ਅਫਗਾਨੀ ਸਿੱਖਾਂ ਲਈ ਈ-ਵੀਜ਼ਾ ਜਾਰੀ ਕੀਤਾ ਹੈ। ਮੈਂ ਵਿਦੇਸ਼ ਮੰਤਰਾਲੇ ਦਾ ਵੀ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਤੋਂ ਅਫਗਾਨਿਸਤਾਨ ਗਏ ਸਿੱਖ ਅਤੇ ਹਿੰਦੂ ਵੀਜ਼ਾ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਅਰਜ਼ੀ ‘ਤੇ ਕਾਰਵਾਈ ਕੀਤੀ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਪਠਾਨਕੋਟ ਦੇ ਆਰਮੀ ਕੈਂਪ ‘ਚ ਚੱਲੀਆਂ ਗੋਲੀਆਂ, 2 ਜਵਾਨਾਂ ਦੀ ਹੋਈ ਮੌਕੇ ‘ਤੇ ਮੌਤ

ਪਠਾਨਕੋਟ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਤਹਿਤ ਮੀਰਥਲ ਕੰਟੋਨਮੈਂਟ ਵਿਚ ਜਵਾਨ ਲੋਕੇਸ਼ ਨੇ ਸਾਥੀ ਜਵਾਨਾਂ …

Leave a Reply

Your email address will not be published.

Also plac e the google analytics code first