Breaking News

‘ਆਪ’ ਸਰਕਾਰ ਨੇ ਇੱਕ ਮਹੀਨੇ ‘ਚ ਇਸ਼ਤਿਹਾਰਾਂ ‘ਤੇ ਖਰਚੇ 24 ਕਰੋੜ, ਪੰਜਾਬੀਆਂ ਨੂੰ ਕਰ ਰਹੀ ‘ਗੁੰਮਰਾਹ’: ਸੁਖਬੀਰ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਇੱਕ ਮਹੀਨੇ ਵਿੱਚ ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ‘ਮੂਰਖ’ ਬਣਾਉਣ ਦਾ ਦੋਸ਼ ਲਾਇਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਮਲਦੀਪ ਕੌਰ ਦਾ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਨੇ ਸੂਬਾ ਸਰਕਾਰ ‘ਤੇ ਇਹ ਦੋਸ਼ ਲਾਏ।

ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਮਾੜੀ ਕਾਰਗੁਜ਼ਾਰੀ ਨੂੰ ਛੁਪਾਉਣ ਲਈ ਮੁਹਿੰਮ ਚਲਾ ਕੇ ਪੰਜਾਬੀਆਂ ਨੂੰ “ਗੁੰਮਰਾਹ” ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਾ ਸਿਰਫ਼ ਵਿਕਾਸ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ ਸਗੋਂ ਇਸ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ ਵਿੱਚ ਵੀ ਮੁੱਖ ਭੂਮਿਕਾ ਨਿਭਾਈ ਹੈ।

ਦੱਸ ਦੇਈਏ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਵੇਗੀ। ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਇਹ ਸੀਟ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਖਾਲੀ ਹੋਈ ਸੀ।

ਸੰਗਰੂਰ ਲੋਕ ਸਭਾ ਸੀਟ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ 2014 ਅਤੇ 2019 ਵਿੱਚ ਇੱਥੋਂ ਜਿੱਤ ਕੇ ਐਮਪੀ ਬਣੇ ਸਨ। ਇਸੇ ਸਾਲ ਵਿਸ ਚੋਣਾਂ ਵਿੱਚ ਮਾਨ ਧੂਰੀ ਸੀਟ ਤੋਂ ਵਿਧਾਇਕ ਚੁਣੇ ਗਏ। ਜਦੋਂ ਉਨ੍ਹਾਂ ਦੀ ਪਾਰਟੀ ਨੂੰ ਬਹੁਮਤ ਮਿਲਿਆ ਤਾਂ ਉਨ੍ਹਾਂ ਨੇ ਸੰਸਦ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਸੰਗਰੂਰ ਵਿੱਚ ਜ਼ਿਮਨੀ ਚੋਣ ਹੋ ਰਹੀ ਹੈ। ਇਹ ਆਮ ਆਦਮੀ ਪਾਰਟੀ ਦੀ ਸੁਰੱਖਿਅਤ ਸੀਟ ਸੀ ਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨ ‘ਆਪ’ ਤੋਂ ਨਾਰਾਜ਼ ਹਨ। ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਰ ਰਹੇ ਹਨ। ਜਿਸ ਦੇ ਪ੍ਰਚਾਰ ਲਈ ਮੂਸੇਵਾਲਾ ਦਾ ਵੀ ਆਉਣਾ ਜਾਣਾ ਸੀ। ‘ਆਪ’ ਨੇ ਇੱਥੇ 6 ਮੰਤਰੀਆਂ ਅਤੇ ਲਗਭਗ ਸਾਰੇ ਵਿਧਾਇਕਾਂ ਨੂੰ ਚੋਣ ਪ੍ਰਚਾਰ ਵਿੱਚ ਲਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ …

Leave a Reply

Your email address will not be published.

Also plac e the google analytics code first