Breaking News

ਪੰਜਾਬ ਅਤੇ ਹਰਿਆਣਾ HC ਦਾ ਫੈਸਲਾ, ਮੁਸਲਿਮ ਕੁੜੀਆਂ 16 ਸਾਲ ਦੀ ਉਮਰ ‘ਚ ਕਰ ਸਕਦੀਆਂ ਹਨ ਵਿਆਹ

ਨਿਊਜ਼ ਡੈਸਕ: 16 ਅਤੇ 21 ਸਾਲ ਦੀ ਉਮਰ ਦੇ ਮੁਸਲਿਮ ਜੋੜੇ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਸੁਰੱਖਿਆ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਫੈਸਲਾ ਸੁਣਾਇਆ ਕਿ 16 ਸਾਲ ਤੋਂ ਵੱਧ ਉਮਰ ਦੀ ਮੁਸਲਿਮ ਲੜਕੀ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਦਾ ਇਕਰਾਰਨਾਮਾ ਕਰਨ ਦੇ ਯੋਗ ਹੈ।ਇਸ ਫੈਸਲੇ ਨਾਲ ਨਵੀਂ ਬਹਿਸ ਸ਼ੁਰੂ ਹੋ ਸਕਦੀ ਹੈ ਕਿਉਂਕਿ ਭਾਰਤ ਸਰਕਾਰ ਨੇ ਔਰਤਾਂ ਲਈ ਵਿਆਹ ਦੀ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰ ਦਿੱਤੀ ਹੈ, ਪਰ ਮੁਸਲਿਮ ਲੜਕੀ ਦੇ ਵਿਆਹ ਨਾਲ ਜੁੜੇ ਇੱਕ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਸਾਲ ਦੀ ਉਮਰ ਵਿਚ ਮੁਸਲਿਮ ਲੜਕੀ ਦੇ ਵਿਆਹ ਨੂੰ ਕਾਨੂੰਨਨ ਮੰਨਿਆ ਹੈ।

ਜਸਟਿਸ ਜਸਜੀਤ ਸਿੰਘ ਬੇਦੀ ਦੀ ਸਿੰਗਲ ਬੈਂਚ ਨੇ ਇਹ ਹੁਕਮ ਪਠਾਨਕੋਟ ਦੇ ਇਕ ਮੁਸਲਿਮ ਜੋੜੇ ਦੀ ਪਟੀਸ਼ਨ ‘ਤੇ ਦਿੱਤਾ ਹੈ। ਜਿੰਨ੍ਹਾਂ ਨੇ ਸੁਰੱਖਿਆ ਲਈ ਅਦਾਲਤ ਵਿਚ ਪਹੁੰਚ ਕੀਤੀ ਸੀ। ਇੱਕ 21 ਸਾਲ ਦੇ ਲੜਕੇ ਨੇ 16 ਸਾਲ (+ਕੁਝ ਮਹੀਨੇ) ਦੀ ਲੜਕੀ ਨਾਲ ਵਿਆਹ ਕਰ ਲਿਆ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਸੁਰੱਖਿਆ ਦੀ ਮੰਗ ਲਈ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ। ਮੁਸਲਿਮ ਜੋੜਾ ਪਠਾਨਕੋਟ ਦਾ ਰਹਿਣ ਵਾਲਾ ਹੈ।

ਹਾਈ ਕੋਰਟ ਨੇ ਸੋਮਵਾਰ ਨੂੰ ਫੈਸਲਾ ਸੁਣਾਇਆ ਕਿ 16 ਸਾਲ ਤੋਂ ਵੱਧ ਉਮਰ ਦੀ ਮੁਸਲਿਮ ਲੜਕੀ ਨੂੰ ਆਪਣੀ ਪਸੰਦ ਦੇ ਲੜਕੇ ਨਾਲ ਵਿਆਹ ਕਰਨ ਦਾ ਅਧਿਕਾਰ ਹੈ। ਬੈਂਚ ਨੇ ਕਿਹਾ, “ਸਿਰਫ਼ ਇਸ ਲਈ ਪਟੀਸ਼ਨਕਰਤਾਵਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਇੱਛਾ ਦੇ ਵਿਰੁੱਧ ਵਿਆਹ ਕੀਤਾ ਹੈ, ਇਸ ਲਈ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦੇ ਤਹਿਤ ਪ੍ਰਦਾਨ ਕੀਤੇ ਗਏ ਮੌਲਿਕ ਅਧਿਕਾਰਾਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ ਹੈ।”

ਇਸਲਾਮਿਕ ਸ਼ਰੀਆ ਦਾ ਹਵਾਲਾ ਦਿੰਦਿਆਂ ਜਸਟਿਸ ਬੇਦੀ ਨੇ ਕਿਹਾ ਕਿ ਮੁਸਲਿਮ ਲੜਕੀ ਦਾ ਵਿਆਹ ਮੁਸਲਿਮ ਪਰਸਨਲ ਲਾਅ ਤਹਿਤ ਹੁੰਦਾ ਹੈ। ਜੱਜ ਨੇ ਆਪਣੇ ਫੈਸਲੇ ‘ਚ ਲਿਖਿਆ, ‘ਸਰ ਦਿਨਸ਼ਾਹ ਫਰਦੁਨਜੀ ਮੁੱਲਾ ਦੀ ਕਿਤਾਬ ‘ਪ੍ਰਿੰਸੀਪਲਜ਼ ਆਫ ਮੁਹੰਮਦਨ ਲਾਅ’ ਦੀ ਧਾਰਾ 195 ਦੇ ਮੁਤਾਬਕ ਪਟੀਸ਼ਨਰ ਨੰਬਰ 2 (ਲੜਕੀ) ਦੀ ਉਮਰ 16 ਸਾਲ ਤੋਂ ਵੱਧ ਹੈ, ਉਹ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਦਾ ਇਕਰਾਰਨਾਮਾ ਕਰ ਸਕਦੀ ਹੈ। ਪਟੀਸ਼ਨਰ ਨੰਬਰ 1 (ਲੜਕੇ) ਦੀ ਉਮਰ 21 ਸਾਲ ਤੋਂ ਵੱਧ ਦੱਸੀ ਗਈ ਹੈ। ਇਸ ਤਰ੍ਹਾਂ, ਦੋਵੇਂ ਪਟੀਸ਼ਨਰ ਮੁਸਲਿਮ ਪਰਸਨਲ ਲਾਅ ਅਨੁਸਾਰ ਵਿਆਹ ਦੀ ਉਮਰ ਦੇ ਹਨ।ਅਦਾਲਤ ਨੇ ਕਿਹਾ ਕਿ ਐਸਐਸਪੀ ਪਠਾਨਕੋਟ ਨੂੰ ਜੋੜੇ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਅਤੇ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ …

Leave a Reply

Your email address will not be published.

Also plac e the google analytics code first