Breaking News

ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਭਗਵੰਤ ਮਾਨ ਦਾ ਆਇਆ ਵੱਡਾ ਬਿਆਨ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਨੇ 3-4 ਸੂਬਿਆਂ ‘ਚ ਗਠਜੋੜ ਬਣਾ ਲਿਆ ਹੈ ਤੇ ਅਸੀਂ ਨਹੀਂ ਚਾਹੁੰਦੇ ਕਿ ਕੋਈ ਬਚ ਕੇ ਜਾਵੇ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਡੀ ਪੁਲਿਸ ਨੇ ਰਾਜਸਥਾਨ ਅਤੇ ਹਰਿਆਣਾ ਪੁਲਿਸ ਨਾਲ ਵੀ ਤਾਲਮੇਲ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ ਪੰਜਾਬ ਦੇ ਲੋਕਾਂ ਦੀ ਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ। ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਪੂਰੀ ਤਰ੍ਹਾਂ ਕਾਬੂ ’ਚ ਹੈ ਜਦਕਿ ਵਿਰੋਧੀਆਂ ਵਲੋਂ ਮਾੜਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪੰਜਾਬ ‘ਚ ਲਗਾਤਾਰ ਲਿਖੇ ਜਾ ਰਹੇ ਗਰਮਖਿਆਲੀ ਨਾਅਰਿਆਂ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਝ ਲੋਕਾਂ ਵਲੋਂ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਇੰਨੀ ਕੱਚੀ ਨਹੀਂ ਹੈ ਕਿ ਕੰਧਾਂ ’ਤੇ ਕੁੱਝ ਲਿਖਣ ਨਾਲ ਟੁੱਟ ਜਾਵੇਗੀ।

ਦੱਸਣਯੋਗ ਹੈ ਕਿ ਮੂਸੇਵਾਲਾ ਕਤਲ ਕਾਂਡ ਦੀ ਪੰਜਾਬ ਪੁਲਿਸ ਜਾਂਚ ਕਰ ਰਹੀ ਹੈ ਤੇ 10 ਦੇ ਲਗਭਗ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ। ਹਾਲਾਂਕਿ ਪੁਲਿਸ ਦੇ ਹੱਥ ਕੋਈ ਵੀ ਸ਼ਾਰਪ ਸ਼ੂਟਰ ਨਹੀਂ ਲੱਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first