Breaking News

ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਹਾਲੇ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਹੀ ਕਰੇਗੀ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਵੀ ਇਸ ਸਬੰਧੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਸਬੰਧੀ ਸਿੰਗਲਾ ਦੇ ਵਕੀਲ ਵਿਨੋਦ ਘਈ ਨੇ ਕਿਹਾ ਕਿ ਵਿਜੈ ਸਿੰਗਲਾ ਤੋਂ ਕੋਈ ਪੈਸਾ ਰਿਕਵਰ ਨਹੀਂ ਹੋਇਆ ਤੇ ਉਨ੍ਹਾਂ ਨੇ ਕੋਈ ਜੁਰਮ ਨਹੀਂ ਕਬੁਲਿਆ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਮਹੀਨੇ ਤੋਂ ਵਿਜੈ ਸਿੰਗਲਾ ਜੇਲ੍ਹ ‘ਚ ਬੰਦ ਹਨ। ਸਿੰਗਲਾ ਦੇ ਵਕੀਲ ਨੂੰ ਕੋਰਟ ਨੇ ਜਵਾਬ ਦਿੱਤਾ ਕਿ ਇੱਹ ਇੱਕ ਕੰਟਰੋਵਰਸ਼ੀਅਲ ਮੈਟਰ ਹੈ ਤੇ ਪਹਿਲਾਂ ਸਰਕਾਰ ਦਾ ਜਵਾਬ ਵੀ ਦੇਖ ਲੈਂਦੇ ਹਾਂ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ‘ਤੇ ਆਪਣੇ ਵਿਭਾਗ ਵਿਚ ਵੱਡੇ ਪੱਧਰ ‘ਤੇ ਘੋਟਾਲਾ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਸੀ ਕਿ, ਵਿਜੈ ਸਿੰਗਲਾ ਆਪਣੇ ਵਿਭਾਗ ਦੇ ਹਰ ਟੈਂਡਰ ‘ਚੋਂ 1% ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ ਜਿਸ ਦਾ ਪਤਾ ਲਗਦਿਆਂ ਹੀ ਮੰਤਰੀ ਨੂੰ ਬਰਾਖਸਤ ਕਰ ਦਿੱਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਹੈ ਬਜਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ …

Leave a Reply

Your email address will not be published.

Also plac e the google analytics code first