ਚੰਡੀਗੜ੍ਹ: PRTC ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਿਭਾਗ ਵੱਲੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਿਲ ‘ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾਂ ਚਲਾਉਣ ਲਈ ਮਜਬੂਰ ਹਨ। ਪਰ ਇਹ ਸਹੂਲਤਾਂ ਦੇਣ ਵਾਲੇ ਮੁਲਾਜ਼ਮਾਂ ਦੇ ਬੱਚੇ ਭੁੱਖੇ ਹਨ ਤੇ ਸਰਕਾਰ ਇਨ੍ਹਾਂ ਨੂੰ ਗਲਤ ਰਸਤੇ ਤੁਰਨ ਲਈ ਮਜਬੂਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਈ ਵਾਰ ਉੱਚ ਅਧਿਕਾਰੀਆਂ ਨਾਲ ਕੱਚੇ ਮੁਲਾਜ਼ਮਾਂ ਦੀ ਤਨਖਾਹ ਬਾਰੇ ਉੱਚ ਅਧਿਕਾਰੀਆਂ ਤੇ ਟਰਾਂਸਪੋਰਟ ਨਾਲ ਗੱਲਬਾਤ ਕੀਤੀ ਗਈ ਪਰ ਅਜੇ ਤੱਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲੀਆਂ । ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਾਰੇ ਬੱਸ ਸਟੈਂਡ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਮਈ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਕਰਕੇ ਪਨਬਸ ਮੁਲਾਜ਼ਮਾਂ ਵੱਲੋਂ ਮੀਂਹ ਦੀ ਪ੍ਰਵਾਹ ਨਾ ਕਰਦਿਆਂ ਅੰਮ੍ਰਿਤਸਰ ਬੱਸ ਅੱਡਾ 2 ਘੰਟੇ ਲਈ ਜਾਮ ਕਰ ਦਿੱਤਾ ਗਿਆ, ਜਿਸ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਬੱਸ ਸਟੈਂਡ 2 ਘੰਟੇ ਲਈ ਕੀਤਾ ਬੰਦ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ ਵਿਰੋਧ ਕੀਤਾ। ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਮੰਗਾਂ ਤਾਂ ਕਿ ਪੂਰੀਆਂ ਕਰਨੀਆਂ ਸਨ, ਬਣਦੀਆਂ ਤਨਖਾਹਾਂ ਵੀ ਨਹੀਂ ਦੇ ਪਾ ਰਹੀ।