Breaking News

ਸਰਕਾਰ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਅਤੇ ਪੈਨਸ਼ਨ ਦੀ ਰਕਮ ਵਧਾਉਣ ‘ਤੇ ਕਰ ਰਹੀ ਹੈ ਵਿਚਾਰ

ਨਿਊਜ਼ ਡੈਸਕ: ਕੇਂਦਰ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਤੋਹਫਾ ਦੇ ਸਕਦੀ ਹੈ। ਸਰਕਾਰ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਅਤੇ ਪੈਨਸ਼ਨ ਦੀ ਰਕਮ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਇਹ ਪ੍ਰਸਤਾਵ (ਯੂਨੀਵਰਸਲ ਪੈਨਸ਼ਨ ਸਿਸਟਮ) ਆਰਥਿਕ ਸਲਾਹਕਾਰ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਹੈ। ਇਸ ਵਿੱਚ ਦੇਸ਼ ਵਿੱਚ ਲੋਕਾਂ ਦੀ ਕੰਮਕਾਜੀ ਉਮਰ ਸੀਮਾ ਵਧਾਉਣ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀਐਮ ਦੀ ਆਰਥਿਕ ਸਲਾਹਕਾਰ ਕਮੇਟੀ ਨੇ ਕਿਹਾ ਹੈ ਕਿ ਦੇਸ਼ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਦੇ ਨਾਲ-ਨਾਲ ਯੂਨੀਵਰਸਲ ਪੈਨਸ਼ਨ ਪ੍ਰਣਾਲੀ ਵੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।

ਰਿਪੋਰਟ ਅਨੁਸਾਰ ਇਸ ਸੁਝਾਅ ਤਹਿਤ ਕਰਮਚਾਰੀਆਂ ਨੂੰ ਹਰ ਮਹੀਨੇ ਘੱਟੋ-ਘੱਟ 2000 ਰੁਪਏ ਪੈਨਸ਼ਨ ਦਿੱਤੀ ਜਾਵੇ। ਦੱਸ ਦੇਈਏ ਕਿ ਆਰਥਿਕ ਸਲਾਹਕਾਰ ਕਮੇਟੀ ਨੇ ਦੇਸ਼ ਵਿੱਚ ਸੀਨੀਅਰ ਨਾਗਰਿਕਾਂ ਦੀ ਸੁਰੱਖਿਆ ਲਈ ਬਿਹਤਰ ਪ੍ਰਬੰਧਾਂ ਦੀ ਸਿਫਾਰਿਸ਼ ਕੀਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੰਮਕਾਜੀ ਉਮਰ ਦੀ ਆਬਾਦੀ ਨੂੰ ਵਧਾਉਣਾ ਹੈ ਤਾਂ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਸਖ਼ਤ ਲੋੜ ਹੈ। ਅਜਿਹਾ ਸਮਾਜਿਕ ਸੁਰੱਖਿਆ ਪ੍ਰਣਾਲੀ ‘ਤੇ ਦਬਾਅ ਘਟਾਉਣ ਲਈ ਕੀਤਾ ਜਾ ਸਕਦਾ ਹੈ। ਰਿਪੋਰਟ ਵਿੱਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਹੁਨਰ ਵਿਕਾਸ ਬਾਰੇ ਵੀ ਗੱਲ ਕੀਤੀ ਗਈ ਹੈ।

ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਜਿਹੀਆਂ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਹੁਨਰ ਵਿਕਾਸ ਹੋ ਸਕੇ। ਇਸ ਯਤਨ ਵਿੱਚ ਅਸੰਗਠਿਤ ਖੇਤਰ ਵਿੱਚ ਰਹਿਣ ਵਾਲੇ, ਦੂਰ-ਦੁਰਾਡੇ ਦੇ ਇਲਾਕਿਆਂ, ਸ਼ਰਨਾਰਥੀ, ਪ੍ਰਵਾਸੀਆਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ, ਜਿਨ੍ਹਾਂ ਕੋਲ ਸਿਖਲਾਈ ਲੈਣ ਦੇ ਸਾਧਨ ਨਹੀਂ ਹਨ, ਪਰ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

ਵਿਸ਼ਵ ਜਨਸੰਖਿਆ ਪ੍ਰਾਸਪੈਕਟਸ 2019 ਦੇ ਅਨੁਸਾਰ, ਸਾਲ 2050 ਤੱਕ ਭਾਰਤ ਵਿੱਚ ਲਗਭਗ 32 ਕਰੋੜ ਸੀਨੀਅਰ ਨਾਗਰਿਕ ਹੋਣਗੇ। ਯਾਨੀ ਦੇਸ਼ ਦੀ ਲਗਭਗ 19.5 ਫੀਸਦੀ ਆਬਾਦੀ ਰਿਟਾਇਰਡ ਦੀ ਸ਼੍ਰੇਣੀ ਵਿੱਚ ਜਾਵੇਗੀ। ਸਾਲ 2019 ਵਿੱਚ, ਭਾਰਤ ਦੀ ਆਬਾਦੀ ਦਾ ਲਗਭਗ 10 ਪ੍ਰਤੀਸ਼ਤ ਜਾਂ 140 ਮਿਲੀਅਨ ਲੋਕ ਬਜ਼ੁਰਗ ਨਾਗਰਿਕਾਂ ਦੀ ਸ਼੍ਰੇਣੀ ਵਿੱਚ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਏਅਰ ਇੰਡੀਆ ਦੇ ਪਾਇਲਟਾਂ ਲਈ ਖੁਸ਼ਖਬਰੀ! ਕੰਪਨੀ ਨੇ ਸੇਵਾਮੁਕਤੀ ਤੋਂ ਬਾਅਦ ਦੁਬਾਰਾ ਕੀਤੀ ਨੌਕਰੀ ਦੀ ਪੇਸ਼ਕਸ਼

ਨਵੀਂ ਦਿੱਲੀ- ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ ਨੇ ਸੇਵਾਮੁਕਤੀ ਤੋਂ ਬਾਅਦ ਪੰਜ ਸਾਲਾਂ …

Leave a Reply

Your email address will not be published.

Also plac e the google analytics code first