Breaking News

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ, ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹੇ ਛੱਡਣ ਦੇ ਹੁਕਮ, 23 ਨੂੰ ਵੋਟਿੰਗ

ਸੰਗਰੂਰ- ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ। ਚੋਣ ਕਮਿਸ਼ਨ ਨੇ ਇੱਥੇ ਚੋਣ ਪ੍ਰਚਾਰ ਕਰ ਰਹੇ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।

ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ਵਿੱਚ ਹਨ।

ਸੰਗਰੂਰ ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਪ੍ਰਵਾਨਗੀ ਤੋਂ ਬਿਨਾਂ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ ‘ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।

ਚੋਣ ਕਮਿਸ਼ਨ ਨੇ ਪੁਲਿਸ ਨੂੰ ਸ਼ਾਮ 6 ਵਜੇ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਹਨ। ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੰਗਰੂਰ ਵਿੱਚ ਡਰਾਈ ਡੇਅ ਹੋਵੇਗਾ, 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first