Breaking News

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਾਬਕਾ ਕਾਂਗਰਸੀ MLA ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ: ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਨੂੰ ਪਠਾਨਕੋਟ ਦੀ ਅਦਾਲਤ ਨੇ ਰਾਹਤ ਦਿੱਤੀ ਹੈ।

ਜਾਣਕਾਰੀ ਮੁਤਾਬਕ ਕ੍ਰਿਸ਼ਨਾ ਸਟੋਨ ਕਰੱਸ਼ਰ ਦੇ ਨਾਮ ਉੱਤੇ ਸਟੋਨ ਕਰੈਸ਼ਰ ਹੈ ਜਿਸ ਵਿੱਚ ਜੋਗਿੰਦਰਪਾਲ ਭੋਆ ਦੀ ਹਿੱਸੇਦਾਰੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਥੇ ਰੇਡ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਸਾਬਕਾ ਵਿਧਾਇਕ ਦਾ ਨਾਮ ਆਉਣ ‘ਤੇ ਗ੍ਰਿਫ਼ਤਾਰ ਕਰ ਲਿਆ।  ਗ੍ਰਿਫ਼ਤਾਰੀ ਉਪਰੰਤ ਅਦਾਲਤ ‘ਚ ਪੇਸ਼ ਕਰਨ ਉਪਰੰਤ ਸਾਬਕਾ ਵਿਧਾਇਕ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਸੀ।

ਹਾਲਾਂਕਿ ਜੋਗਿੰਦਰਪਾਲ ਨੂੰ ਸਾਹ ਲੈਣ ਵਿੱਚ ਤਕਲੀਫ ਹੋਣ ਦੇ ਚਲਦਿਆਂ ਪੀਜੀਆਈ ਵੀ ਦਾਖਲ ਕਰਵਾਇਆ ਗਿਆ ਸੀ।

ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਬਕਾ ਮੰਤਰੀਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਹੈ ਬਜਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ …

Leave a Reply

Your email address will not be published.

Also plac e the google analytics code first