Breaking News

ਸੰਗਰੂਰ ਜ਼ਿਮਨੀ ਚੋਣ ਲਈ ਭਲਕੇ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਭਲਕੇ ਵੋਟਾਂ ਹੋਣ ਜਾ ਰਹੀਆਂ ਹਨ। ਚੋਣ ਕਮਿਸ਼ਨ ਨੇ ਪ੍ਰਚਾਰ ਕਰ ਰਹੇ ਆਗੂਆਂ ਨੂੰ ਬੀਤੇ ਦਿਨੀਂ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਵੋਟਾਂ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ ਜੋ ਕਿ ਸ਼ਾਮ ਦੇ 6 ਵਜੇ ਤੱਕ ਚੱਲੇਗਾ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ।

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਉੱਤਰੇ ਹਨ, ਜਿਨ੍ਹਾਂ ਵਿੱਚ 13 ਪੁਰਸ਼ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਆਮ ਆਦਮੀ ਪਾਰਟੀ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ ‘ਚ ਹਨ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਖਾਲੀ ਹੋਈ ਹੈ।

ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਪ੍ਰਸ਼ਾਸਨ ਦਾ ਕਹਿਣਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ। ਇਹ ਵੀ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਤੇ ਸਰਕਾਰ ਵੱਲੋਂ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ, ਪੰਜਾਬ ਦੇ ਸਿਰ ‘ਤੇ 2,63,265 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ …

Leave a Reply

Your email address will not be published.

Also plac e the google analytics code first