Breaking News

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਮੁੱਖ ਮੰਤਰੀ ਨੇ ਲੋਕਾਂ ਨੂੰ ਵੋਟ ਕਰਨ ਦੀ ਕੀਤੀ ਅਪੀਲ

ਸੰਗਰੂਰ: ਲੋਕ ਸਭਾ ਹਲਕਾ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਸੰਗਰੂਰ ਦੇ 1766 ਪੋਲਿੰਗ ਸਟੇਸ਼ਨਾਂ ’ਤੇ 15,69,240 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸ ਸੀਟ ‘ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ 23 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅਪੀਲ ਕਰਦੇ ਕਿਹਾ ਕਿ, ‘ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first