Breaking News

ਹੁਣ ਕਾਂਗਰਸ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਮਾਨ ਸਰਕਾਰ ਨੇ ਕੀਤੀ ਤਿਆਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਸੱਤਾ ਸੰਭਾਲਣ ਤੋਂ ਬਾਅਦ ਹੀ ਐਕਸ਼ਨ ਮੋਡ ‘ਚ ਆ ਗਈ ਸੀ। ਸਰਕਾਰ ਵਲੋਂ ਜਿਥੇ ਸੂਬੇ ਦੇ ਹੋਰ ਕੰਮਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਉੱਥੇ ਹੀ ਭ੍ਰਿਸ਼ਟਾਚਾਰ ਨੂੰ ਲੈਕੇ ਵੀ ਨਕੇਲ ਕਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਪਿਛਲੀ ਸਰਕਾਰ ਮੌਕੇ ਹੋਈਆਂ ਧਾਂਦਲੀਆਂ ਨੂੰ ਲੈ ਕੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ।

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਹੁਣ ਸਾਬਕਾ ਸਿਹਤ ਮੰਤਰੀ ਓ. ਪੀ. ਸੋਨੀ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਤਿਆਰੀ ਚੱਲ ਰਹੀ ਹੈ। ਓ. ਪੀ. ਸੋਨੀ ਦਾ ਨਾਮ ਸੈਨੇਟਾਈਜ਼ਰ ਘਪਲੇ ‘ਚ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸੂਬੇ ਦੀ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸਾਬਕਾ ਮੰਤਰੀ ਓ. ਪੀ. ਸੋਨੀ ‘ਤੇ ਕੋਵਿਡ ਦੌਰਾਨ 3 ਗੁਣਾ ਜ਼ਿਆਦਾ ਕੀਮਤ ‘ਤੇ ਸੈਨੇਟਾਈਜ਼ਰ ਖ਼ਰੀਦਣ ਦਾ ਦੋਸ਼ ਹੈ, ਜਿਸ ਦਾ ਸਾਰਾ ਰਿਕਾਰਡ ਮਾਲੀਆ ਵਿਭਾਗ ਨੇ ਮੰਗ ਲਿਆ ਹੈ।

ਦੱਸਣਯੋਗ ਹੈ ਕਿ ਸੋਨੀ ਵਲੋਂ ਆਪਣਾ ਪੱਖ ਰੱਖਣ ਲਈ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ, ਪਰ ਬਾਅਦ ‘ਚ ਇਸ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਗਿਆ ਕਿ ਪਾਰਟੀ ਹਾਈ ਕਮਾਨ ਨੇ ਕਾਂਗਰਸ ਆਗੂਆਂ ਨੂੰ ਦਿੱਲੀ ਬੁਲਾਇਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਆਪਣਾ ਪੱਖ ਰੱਖਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

About editor11

Check Also

ਸਿਮਰਨਜੀਤ ਮਾਨ ਦੀ ਜਿੱਤ ਲਗਭਗ ਤੈਅ, ਕੁਝ ਹੀ ਦੇਰ ‘ਚ ਆਉਣਗੇ ਨਤੀਜੇ

ਸੰਗਰੂਰ: ਸਿਮਰਨਜੀਤ ਮਾਨ ਤੇ ਗੁਰਮੇਲ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ, ਦੋਵੇਂ ਹੀ ਬਾਕੀ ਪਾਰਟੀਆਂ …

Leave a Reply

Your email address will not be published.

Also plac e the google analytics code first