Breaking News

ਸੰਗਰੂਰ ਜ਼ਿਮਨੀ ਚੋਣ: ਉਮੀਦਵਾਰਾਂ ਤੇ ਵਿਧਾਇਕਾਂ ਨੇ ਭੁਗਤਾਈ ਵੋਟ

ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਵੋਟਿੰਗ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਗਈ ਹੈ। ਜਿੱਥੇ ਲੋਕਾਂ ਵਲੋਂ ਆਪਣੇ ਵੋਟਿੰਗ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਉੱਥੇ ਹੀ ਉਮੀਦਵਾਰ ਤੇ ਵਿਧਾਇਕ ਵੀ ਆਪਣੀ ਵੋਟ ਭੁਗਤਾ ਰਹੇ ਹਨ।

ਆਪ ਉਮੀਦਵਾਰ ਗੁਰਮੇਲ ਸਿੰਘ ਵਲੋਂ ਆਪਣੇ ਪਰਿਵਾਰ ਸਣੇ ਵੋਟ ਪਾਈ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਫਿਰ ਤੋਂ ਤੀਜੀ ਵਾਰ ਜਿੱਤ ਦਰਜ ਕਰੇਗੀ।

ਇਸ ਤੋਂ ਇਲਾਵਾ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਆਪਣੇ ਪਰਿਵਾਰ ਸਮੇਤ ਵੋਟ ਭੁਗਤਾਈ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕ ਸਮਝਦਾਰ ਹਨ ਅਤੇ ਉਨ੍ਹਾਂ ਦੀ ਝੋਲੀ ਜਿੱਤ ਜ਼ਰੂਰ ਪਾਉਣਗੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਉਪ ਚੋਣ ਲਈ ਆਪਣੀ ਵੋਟ ਭੁਗਤਾਈ। ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ‘ਆਪ’ ਨੂੰ ਲੋਕਾਂ ਨੇ ਵੱਡਾ ਫਤਵਾ ਦਿੱਤਾ ਸੀ ਤੇ ਮੈਨੂੰ ਉਮੀਦ ਹੈ ਕਿ ‘ਆਪ’ ਭਾਰੀ ਫਤਵੇ ਨਾਲ ਜਿੱਤੇਗੀ।

ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਉਗੋਕੇ ਵਿਖੇ ਸਰਕਾਰੀ ਸਕੂਲ ਵਿੱਚ ਬਣੇ ਪੋਲਿੰਗ ਬੂਥ ‘ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੇ ਮਾਤਾ ਚਰਨਜੀਤ ਕੌਰ ਅਤੇ ਪਿਤਾ ਗੁਰਨਾਮ ਸਿੰਘ ਨਾਲ ਆਪਣੀ ਵੋਟ ਪਿੰਡ ਭਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਬਣੇ ਬੂਥ ਤੇ ਪਾਈ ਹੈ।

About editor11

Check Also

ਮਾਨ ਸਰਕਾਰ ਨੇ ਵ੍ਹਾਈਟ ਪੇਪਰ ਕੀਤਾ ਜਾਰੀ, ਪੰਜਾਬ ਦੇ ਸਿਰ ‘ਤੇ 2,63,265 ਕਰੋੜ ਰੁਪਏ ਦਾ ਕਰਜ਼ਾ

ਚੰਡੀਗੜ੍ਹ: ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ …

Leave a Reply

Your email address will not be published.

Also plac e the google analytics code first