Breaking News

ਅੱਜ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਰਫ਼ ਸ਼ੁਭਦੀਪ ਸਿੰਘ ਸਿੱਧੂ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਹੁਣ ਤੱਕ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਤੇ ਹਰ ਦਿਨ ਨਵੇਂ ਖੁਲਾਸੇ ਹੋ ਰਹੇ ਹਨ। ਮੂਸੇਵਾਲਾ ਨੂੰ ਦੁਨੀਆਂ ਤੋਂ ਗਏ ਇੱਕ ਮਹੀਨਾ ਹੋਣ ਵਾਲਾ ਹੈ ਤੇ ਗਾਇਕ ਦੇ ਬਹੁਤ ਸਾਰੇ ਰਿਕਾਰਡ ਕੀਤੇ ਗੀਤ ਪਏ ਸਨ ਜਿਨ੍ਹਾਂ ਨੂੰ ਪਰਿਵਾਰ ਵੱਲੋਂ ਰਿਲੀਜ਼ ਨਾਂ ਕਰਨ ਦੀ ਬੇਨਤੀ ਕੀਤੀ ਗਈ ਸੀ, ਪਰ ਅੱਜ ਮੂਸੇਵਾਲਾ ਦਾ ਐੱਸ.ਵਾਈ.ਐੱਲ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।

ਮੂਸੇਵਾਲਾ ਦਾ ਐੱਸਵਾਈਐੱਲ ਗੀਤ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੁੜਿਆ ਹੋਇਆ ਮੁੱਦਾ ਹੈ। ਇਸ ਗੀਤ ਦੇ ਕਈ ਬੋਲ ਪਹਿਲਾਂ ਦੀ ਲੀਕ ਹੋ ਗਏ ਸਨ, ਦੱਸਿਆ ਜਾ ਰਿਹਾ ਹੈ ਕਿ ਗੀਤ ਵਿੱਚ ਗਾਇਕ ਮੂਸੇਵਾਲਾ ਨੇ 1990 ਦਹਾਕੇ ਦੀ ਚਰਚਿਤ ਸਖ਼ਸ਼ੀਅਤ ਬਲਵਿੰਦਰ ਜਟਾਣਾ ਦਾ ਵੀ ਜ਼ਿਕਰ ਕੀਤਾ ਹੈ। ਗੀਤ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ਼ ਕੀਤੀ ਗਈ ਹੈ, ਕਿਹਾ ਜਾ ਰਿਹਾ ਹੈ ਕਿ ਗੀਤ ਵਿੱਚ ਬੰਦੀ ਸਿੰਘਾਂ ਦੀ ਗੱਲ ਵੀ ਕੀਤੀ ਗਈ ਹੈ।

ਸਿੱਧੂ ਦੀ ਸੋਸ਼ਲ ਮੀਡੀਆ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਗਾਇਕ ਦਾ ਆਖਰੀ ਗੀਤ ਅੱਜ 6 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਨੂੰ ਸਿੱਧੂ ਨੇ ਲਿਖਿਆ ਅਤੇ ਗਾਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕ ਬੇਸਬਰੀ ਨਾਲ ਗੀਤ ਦੀ ਉਡੀਕ ਕਰ ਰਹੇ ਹਨ।

About editor11

Check Also

ਬਾਲੀਵੁੱਡ ਅਦਾਕਾਰ ਅੰਨੂ ਕਪੂਰ ਦਾ ਯੂਰਪ ਦੇ ਦੌਰੇ ‘ਤੇ ਬੈਗ ਹੋਇਆ ਚੋਰੀ, ਗੁੱਸੇ ‘ਚ ਵੀਡੀਓ ਸ਼ੇਅਰ ਕੀਤੀ ਸ਼ੇਅਰ

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਅੰਨੂ ਕਪੂਰ ਇਨ੍ਹੀਂ ਦਿਨੀਂ ਯੂਰਪ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ …

Leave a Reply

Your email address will not be published.

Also plac e the google analytics code first