‘ਪੀਐਮ ਮੋਦੀ ਲਈ 2024 ਦੀਆਂ ਲੋਕ ਸਭਾ ਚੋਣਾਂ ਆਸਾਨ ਨਹੀਂ : ਅਸ਼ੋਕ ਗਹਿਲੋਤ

Rajneet Kaur
2 Min Read

ਨਿਊਜ਼ ਡੈਸਕ: ਕਾਂਗਰਸ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੀ ਰਹਿੰਦੀ ਹੈ। ਹੁਣ ਇਸੇ ਕੜੀ ‘ਚ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਗਹਿਲੋਤ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਗਹਿਲੋਤ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਇਕ ਵਾਰ ਫਿਰ ਜਿੱਤ ਹਾਸਲ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ 2023 ਦੀਆਂ ਚੋਣਾਂ ਅਤੇ ਫਿਰ 2024 ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਗੇ। ਇਸ ਵਾਰ ਪੀਐਮ ਮੋਦੀ ਲਈ ਇਹ ਕੋਈ ਆਸਾਨ ਖੇਡ ਨਹੀਂ ਹੈ। ਇਸ ਦੇ ਨਾਲ ਹੀ ਗਹਿਲੋਤ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਵਰਕਰ ਰਾਹੁਲ ਨੂੰ ਪ੍ਰਧਾਨ ਬਣਦੇ ਦੇਖਣਾ ਚਾਹੁੰਦਾ ਹੈ।

ਕਾਂਗਰਸ ਨੇਤਾ ਗਹਿਲੋਤ ਨੇ ਕਿਹਾ, ‘ਮੇਰਾ ਮੰਨਣਾ ਹੈ ਕਿ ਜਿਸ ਤਰ੍ਹਾਂ ਉਹ (ਪੀ. ਐੱਮ. ਮੋਦੀ) ਖੁਦ ਘੇਰੇ ‘ਚ ਹਨ ਅਤੇ ਬਿਹਾਰ ‘ਚ ਜਿਸ ਤਰ੍ਹਾਂ ਨਿਤੀਸ਼ ਕੁਮਾਰ ਨੇ ਉਨ੍ਹਾਂ ਨੂੰ ਝਟਕਾ ਦਿੱਤਾ ਹੈ, ਉਸ ਤੋਂ ਬਾਅਦ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸ ਦੇ ਅੰਦੋਲਨ ਤੋਂ ਮੋਦੀ ਸਰਕਾਰ ਹਿੱਲ ਗਈ ਹੈ ਅਤੇ 2024 ‘ਚ ਇਸ ਦਾ ਕੋਈ ਨਤੀਜਾ ਨਿਕਲ ਸਕਦਾ ਹੈ। ਗਹਿਲੋਤ ਨੇ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਵੱਡੇ ਮੁੱਦੇ ਹਨ, ਪਾਰਟੀ ਇਸ ਸਬੰਧੀ ਕੇਂਦਰ ਸਰਕਾਰ ‘ਤੇ ਦਬਾਅ ਬਣਾਏਗੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment