ਸ੍ਰੀਨਗਰ ਵਿੱਚ ਰਾਹੁਲ ਗਾਂਧੀ ਦੇ ‘ਭਾਰਤ ਜੋੜੋ’ ਯਾਤਰਾ ਦੀ ਸਮਾਪਤੀ ਲਈ 21 ਪਾਰਟੀਆਂ ਨੂੰ ਸੱਦਾ

Global Team
2 Min Read

ਨਵੀਂ ਦਿੱਲੀ: ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਕਸ਼ਮੀਰ ਦੇ ਸ੍ਰੀਨਗਰ ਵਿੱਚ ਸਮਾਪਤ ਹੋਣ ਜਾ ਰਹੀ ਹੈ। ਜਿਸ ਦੇ ਲਈ ਸ੍ਰੀਨਗਰ ਵਿੱਚ ‘ਭਾਰਤ ਜੋੜੋ’ ਯਾਤਰਾ ਦੀ ਸਮਾਪਤੀ ਲਈ 21 ਪਾਰਟੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 21 ਸਮਾਨ ਸੋਚ ਵਾਲੀਆਂ ਪਾਰਟੀਆਂ ਦੇ ਪ੍ਰਧਾਨਾਂ ਨੂੰ ਪੱਤਰ ਲਿਖ ਕੇ 30 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਲਈ ਸੱਦਾ ਦਿੱਤਾ ਹੈ। ਖੜਗੇ ਨੇ ਪੱਤਰ ਵਿੱਚ ਲਿਖਿਆ ਕਿ, “ਮੈਂ ਤੁਹਾਡੇ ਸਕਾਰਾਤਮਕ ਜਵਾਬ ਅਤੇ ਸ਼੍ਰੀਨਗਰ ਵਿੱਚ ਤੁਹਾਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ।”

ਵਰਨਣਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੇ ਵੱਖ-ਵੱਖ ਰਾਜਾਂ ਵਿੱਚ ਰੁਕਣ ਦੌਰਾਨ ਰਾਹੁਲ ਗਾਂਧੀ ਵਾਰ-ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਦੀ ‘ਯਾਤਰਾ’ ਸਮਾਜ ਵਿੱਚ ਫੈਲਾਈ ਜਾ ਰਹੀ ਨਫ਼ਰਤ ਅਤੇ ਡਰ ਦੇ ਨਾਲ-ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਖ਼ਿਲਾਫ਼ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਹੈ ਕਿ ਪੈਦਲ ਮਾਰਚ ਤਪੱਸਿਆ ਅਤੇ ਆਤਮ-ਚਿੰਤਨ ਲਈ ਹੈ।ਯਾਤਰਾ ਦਾ ਇੱਕ ਉਦੇਸ਼ ਇਹ ਵੀ ਹੈ ਕਿ ਲੋਕ ਦੇਸ਼ ਦੀ ਅਸਲੀ ਆਵਾਜ਼ ਨੂੰ ਸੁਣਨ। ਰਾਹੁਲ ਨੇ ਕਿਹਾ ਹੈ ਕਿ ਭਾਰਤ ਜੋੜੋ ਯਾਤਰਾ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਨ੍ਹਾਂ ਨੇ ਇਸ ਯਾਤਰਾ ਦੌਰਾਨ ਬਹੁਤ ਕੁਝ ਸਿੱਖਿਆ ਹੈ।

7 ਸਤੰਬਰ, 2022 ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ 30 ਜਨਵਰੀ, 2023 ਨੂੰ ਸ਼੍ਰੀਨਗਰ ‘ਚ ਸਮਾਪਤ ਹੋਵੇਗੀ, ਜਦੋਂ ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ‘ਚ ਤਿਰੰਗਾ ਲਹਿਰਾਉਣਗੇ। ਇਹ ਯਾਤਰਾ ਹੁਣ ਤੱਕ ਤਾਮਿਲਨਾਡੂ, ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਆਦਿ ਰਾਜਾਂ ਵਿੱਚੋਂ ਲੰਘ ਚੁੱਕੀ ਹੈ।

Share this Article
Leave a comment