ਹੁਣ 20,000 ਤੋਂ ਵੱਧ NRI ਪੰਜਾਬ ਪਰਤਣ ਨੂੰ ਤਿਆਰ, ਕੈਪਟਨ ਨੇ ਜਾਰੀ ਕੀਤੀਆਂ ਹਦਾਇਤਾਂ

TeamGlobalPunjab
1 Min Read

ਚੰਡੀਗੜ੍ਹ: ਵਿਦੇਸ਼ਾਂ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਫਸੇ ਪੰਜਾਬੀ ਵੱਡੀ ਗਿਣਤੀ ਵਿਚ ਵਤਨ ਪਰਤਣਾ ਚਾਹੁੰਦੇ ਹਨ। ਇਸ ਚੁਣੌਤੀ ਨਾਲ ਨਜਿੱਠਣ ਲਈ ਸੂਬੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂਨੇ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਕਿ ਪੰਜਾਬ ਪਰਤਣ ਵਾਲੇ ਹਰ ਇੱਕ ਵਿਅਕਤੀ ਦੀ ਜਾਂਚ ਕੀਤੀ ਜਾਵੇ ਅਤੇ ਰੈੱਡ ਜ਼ੋਨ ਤੋਂ ਵਾਪਸ ਆਉਣ ਵਾਲਿਆਂ ਲਈ ਕੁਆਰੰਟੀਨ ਅਤੇ ਐਨਆਰਆਈ ਲਈ ਹੋਟਲਾਂ/ਘਰਾਂ ਵਿੱਚ ਕੁਆਰੰਟੀਨ ਨੂੰ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਨੇ ਮੰਗਲਵਾਰ ਨੂੰ ਸਿਹਤ ਮਾਹਰਾਂ ਨਾਲ ਵੀਡੀਓ ਕਾਨਫਰੰਸਿੰਗ ਦੇ ਲੇਵਲ-1 ਅਤੇ ਲੇਵਲ-2 ਦੀਆਂ ਸਹੂਲਤਾਂ ਦੀਆਂ ਤਿਆਰੀਆਂ ਦਾ ਆਡਿਟ ਕਰਵਾਉਣ ਦੇ ਆਦੇਸ਼ ਦਿੰਦੇ ਹੋਏ ਕਿਹਾ ਕਿ ਵਿਦੇਸ਼ ਤੋਂ 21000 ਪੰਜਾਬੀ ਘਰ ਵਾਪਸ ਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਵਿਸ਼ੇਸ਼ਗਿਆਵਾਂ ਦੀ ਕਮੇਟੀ ਨੂੰ ਆਪਣੇ ਪੱਧਰ ‘ਤੇ ਦਿਸ਼ਾ – ਨਿਰਦੇਸ਼ ਅਤੇ ਪ੍ਰੋਟੋਕੋਲ ਤਿਆਰ ਕਰਨ ਦੀ ਹਦਾਇਤ ਦਿੱਤੀ।

ਮੁੱਖ ਮੰਤਰੀ ਨੇ ਇਹ ਵੀ ਸਾਫ ਕੀਤਾ ਕਿ ਉਹ ਸਬੰਧਤ ਦੇਸ਼ਾਂ ਵੱਲੋਂ, ਪੰਜਾਬ ਪਰਤ ਰਹੇ ਲੋਕਾਂ ਨੂੰ ਦਿੱਤੇ ਜਾਣ ਵਾਲੇ ਮੈਡੀਕਲ ਪ੍ਰਮਾਣ ਪੱਤਰਾਂ ‘ਤੇ ਭਰੋਸਾ ਨਹੀਂ ਕਰਦੇ। ਉਨ੍ਹਾਂਨੇ ਕਿਹਾ ਕਿ ਐਨਆਰਆਈ ਨੂੰ ਹੋਟਲਾਂ ਅਤੇ ਘਰਾਂ ਵਿੱਚ ਕੁਆਰੰਟੀਨ ਲਈ ਟੇਸਟਿੰਗ ਹੋਣ ਤੱਕ ਨਿਗਰਾਨੀ ਵਿੱਚ ਰੱਖਣ ਦਾ ਵਿਕਲਪ ਹੋਣਾ ਚਾਹੀਦਾ ਹੈ, ਜੋ ਉਨ੍ਹਾਂ ਦੇ ਪੁੱਜਣ ‘ਤੇ ਚਾਰ- ਪੰਜ ਦਿਨਾਂ ਦੇ ਅੰਦਰ ਹੋਣਾ ਚਾਹੀਦਾ ਹੈ।

Share this Article
Leave a comment