ਖੇਤੀਬਾੜੀ ਵਿਭਾਗ ਵੱਲੋਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ

Global Team
2 Min Read

ਚੰਡੀਗੜ੍ਹ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

Share This Article
Leave a Comment