ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਮੁਲਾਜ਼ਮਾਂ ਦਾ ਕਰੋਨਾ ਟੈਸਟ ਕੀਤਾ ਗਿਆ। ਟੈਸਟ ਦੀਆਂ ਰਿਪੋਰਟਾਂ ‘ਚ ਪਾਇਆ ਗਿਆ ਕਿ ਵੱਡੀ ਗਿਣਤੀ ‘ਚ ਵਿਧਾਇਕ ਕਰੋਨਾ ਪੀੜਤ ਪਾਏ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ 23 ਵਿਧਾਇਕ ਕੋਰੋਨਾ ਪਾਜ਼ਿਟਿਵ ਪਾਏ ਜਾ ਚੁੱਕੇ ਹਨ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਰੋਨਾ ਵਾਇਰਸ ‘ਤੇ ਸੂਬੇ ਦੇ ਹਾਲਾਤਾਂ ਦੀ ਜਾਣਕਾਰੀ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਵਿਡ-19 ਟੈਸਟ ਦੀ ਰਫ਼ਤਾਰ ਵਧਾ ਦਿੱਤੀ ਹੈ।
ਦੱਸ ਦਈਏ ਕਿ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਨੂੰ ਹੋਣ ਵਾਲਾ ਹੈ। ਇਜਲਾਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਵਿਧਾਨ ਸਭਾ ਦੇ ਮੁਲਾਜ਼ਮਾਂ ਨੂੰ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਿਹਾ ਹੋਇਆ ਹੈ। ਜਿਸ ਤਹਿਤ ਪੰਜਾਬ ਦੇ ਵਿਧਾਇਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ ਤੇ ਹੁਣ ਤੱਕ ਕਾਂਗਰਸ ਦੇ 23 ਵਿਧਾਇਕ ਕਰੋਨਾ ਪਾਜ਼ਿਟਿਵ ਆ ਚੁੱਕੇ ਹਨ। ਇਨ੍ਹਾਂ ਵਿੱਚ ਕੈਬਨਿਟ ਮੰਤਰੀ ਵੀ ਸ਼ਾਮਲ ਹਨ।