ਬਰੈਂਪਟਨ ‘ਚ ਪੰਜਾਬ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

TeamGlobalPunjab
1 Min Read

ਬਰੈਂਪਟਨ: ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਪੰਜਾਬ ਦੇ ਭਾਈਰੂਪਾ ਤੋਂ ਕੈਨੇਡਾ ‘ਚ ਪੜ੍ਹਾਈ ਕਰਨ ਆਏ ਇਕ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ ਵੱਲੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਆਪਣੇ ਆਪ ਨੂੰ ਫਾਹਾ ਲਗਾ ਖੁਦਕੁਸ਼ੀ ਕਰ ਲਏ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਅਗਸਤ 2021 ‘ਚ ਕੈਨੇਡਾ ‘ਚ ਆਇਆ ਸੀ। ਪੁਲਿਸ ਨੇ ਲੰਘੇ ਸ਼ਨੀਵਾਰ ਪਰਿਵਾਰ ਨੂੰ ਫ਼ੋਨ ਕਰਕੇ ਅਨਮੋਲਦੀਪ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਜਾਣਕਾਰੀ ਦਿੱਤੀ। ਪਰਿਵਾਰ ਮੁਤਾਬਕ ਨੌਜਵਾਨ ਵਿੰਡਸਰ ਵਿਖੇ ਪੜ੍ਹਾਈ ਲਈ ਗਿਆ ਸੀ ਪਰ ਪਿਛਲੇ ਕੁੱਝ ਮਹੀਨਿਆਂ ਤੋਂ ਉਹ ਮਾਨਸਿਕ ਤਣਾਅ ‘ਚ ਸੀ ਅਤੇ ਆਪਣੀ ਪੜ੍ਹਾਈ ਅੱਧ ਵਿਚਕਾਰ ਹੀ ਛੱਡ ਕੇ ਬਰੈਂਪਟਨ ਵਿਖੇ ਰਹਿ ਰਿਹਾ ਸੀ। ਮ੍ਰਿਤਕ ਆਪਣੇ ਮਾਪਿਆ ਦਾ ਇਕਲੌਤਾ ਪੁੱਤਰ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment