ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਹੁਕਮਾਂ ‘ਤੇ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਉਨ੍ਹਾਂ ਦੀ ਨਿਯੁਕਤੀ ਕੀਤੀ ਸੀ।
ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।
ਡੀਸੀਡਬਲਿਊ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾਂ ਹੀ ਵਾਧੂ ਵਿੱਤੀ ਬੋਝ ਪਾਉਣ ਦੀ ਇਜਾਜ਼ਤ ਲਈ ਗਈ।
ਇਹ ਕਾਰਵਾਈ ਫਰਵਰੀ 2017 ਵਿੱਚ ਤਤਕਾਲੀ ਲੈਫਟੀਨੈਂਟ ਗਵਰਨਰ ਨੂੰ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।