ਮਹਾਰਾਸ਼ਟਰ ਦੇ ਇੱਕ ਹੋਸਟਲ ‘ਚ 200 ਤੋਂ ਵੱਧ ਵਿਦਿਆਰਥੀ ਆਏ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਮੁੰਬਈ: ਕੋਰੋਨਾ ਵਾਇਰਸ ਦੇ ਸੰਕਰਮਣ ਦੇ ਮਾਮਲੇ ਇੱਕ ਵਾਰ ਫਿਰ ਤੋਂ ਤੇਜੀ ਨਾਲ ਵੱਧ ਰਹੇ ਹਨ। ਵੀਰਵਾਰ ਨੂੰ ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਦੇ ਇੱਕ ਹੋਸਟਲ ਵਿੱਚ 229 ਵਿਦਿਆਰਥੀ ਅਤੇ 3 ਸਟਾਫ ਮੈਂਬਰ ਕੋਰੋਨਾ ਪਾਜ਼ਿਟਿਵ ਨਿਕਲੇ ਹਨ। ਇਸ ਹੋਸਟਲ ਵਿੱਚ ਅਮਰਾਵਤੀ, ਹਿੰਗੋਲੀ, ਨਾਂਦੇੜ, ਬੁਲਢਾਣਾ, ਵਾਸ਼ਿਮ ਅਤੇ ਅਕੋਲਾ ਦੇ ਲਗਭਗ 327 ਵਿਦਿਆਰਥੀ ਮੌਜੂਦ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੋਸਟਲ ਨੂੰ ਕੰਟੇਨਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ ਅਤੇ ਪਾਜ਼ਿਟਿਵ ਮਿਲੇ ਵਿਦਿਆਰਥੀਆਂ ਨੂੰ ਆਈਸੋਲੇਟ ਕੀਤਾ ਗਿਆ ਹੈ। ਇਹੀ ਨਹੀਂ ਦੇਸ਼ ਭਰ ਵਿੱਚ ਹੀ ਕੋਰੋਨਾ ਦੇ ਮਾਮਲਿਆਂ ਵਿੱਚ ਤੇਜੀ ਆਈ ਹੈ।

ਬੀਤੇ 24 ਘੰਟਿਆਂ ਦੌਰਾਨ ਦੇਸ਼ ਭਰ ਤੋਂ ਕੋਰੋਨਾ ਸੰਕਰਮਣ ਦੇ 16,738 ਨਵੇਂ ਕੇਸ ਸਾਹਮਣੇ ਆਏ ਹਨ ਅਤੇ 138 ਲੋਕਾਂ ਦੀ ਮੌਤ ਹੋਈ ਹੈ। ਲਗਭਗ ਇੱਕ ਮਹੀਨੇ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਹੈ, ਜਦੋਂ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਇੱਕ ਦਿਨ ਵਿੱਚ 15,000 ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਕੁੱਲ ਕੋਵਿਡ ਮਾਮਲਿਆਂ ਦੀ ਗਿਣਤੀ 1,10,46,914 ਹੋ ਗਈ ਹੈ, ਜਦਕਿ ਮ੍ਰਿਤਕਾਂ ਦਾ ਅੰਕੜਾ 1,56,705 ਹੋ ਗਿਆ ਹੈ। ਸਵੇਰੇ 8 ਵਜੇ ਅਪਡੇਟ ਕੀਤੇ ਗਏ ਡਾਟਾ ਦੇ ਮੁਤਾਬਕ 29 ਜਨਵਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਇਕੱਠੇ ਇੰਨੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

Share this Article
Leave a comment