ਪੇਸ਼ਾਵਰ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੁਸਾਈਡ ਅਟੈਕ ਕੀਤਾ, ਜਿਸ ‘ਚ 23 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਦੇ ਦਰਬਾਨ ਇਲਾਕੇ ‘ਚ ਹੋਇਆ।
ਅੱਤਵਾਦੀਆਂ ਦੇ ਇੱਕ ਸਮੂਹ ਨੇ ਇੱਕ ਸਥਾਨਕ ਪੁਲਸ ਸਟੇਸ਼ਨ ‘ਤੇ ਆਤਮਘਾਤੀ ਹਮਲਾ ਕੀਤਾ, ਜਾਣਕਾਰੀ ਮੁਤਬਕ ਮ੍ਰਿਤਕਾਂ ਵਿੱਚ ਸੁਰੱਖਿਆ ਬਲਾਂ ਦੇ 4 ਜਵਾਨ ਵੀ ਸ਼ਾਮਲ ਹਨ ਅਤੇ 27 ਜ਼ਖਮੀ ਵੀ ਦੱਸੇ ਜਾ ਰਹੇ ਹਨ। ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਇਸ ਤੋਂ ਪਹਿਲਾਂ ਨਵੰਬਰ ਮਹੀਨੇ ‘ਚ ਵੀ ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ‘ਤੇ ਆਤਮਘਾਤੀ ਹਮਲਾ ਹੋਇਆ ਸੀ। ਆਤਮਘਾਤੀ ਹਮਲਾਵਰਾਂ ਸਮੇਤ ਭਾਰੀ ਹਥਿਆਰਾਂ ਨਾਲ ਲੈਸ 9 ਅੱਤਵਾਦੀ ਪੰਜਾਬ ਦੇ ਮੀਆਂਵਾਲੀ ਸਥਿਤ ਪਾਕਿਸਤਾਨ ਏਅਰਫੋਰਸ ਬੇਸ ‘ਚ ਦਾਖਲ ਹੋਏ ਸਨ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ, ਜਿਸ ‘ਚ 9 ਅੱਤਵਾਦੀ ਮਾਰੇ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।