ਬੰਗਲਾਦੇਸ਼ ‘ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਕਈ ਲਾਪਤਾ

Rajneet Kaur
1 Min Read

ਢਾਕਾ: ਬੰਗਲਾਦੇਸ਼ ਦੇ ਉੱਤਰੀ ਜ਼ਿਲ੍ਹੇ ਪੰਚਗੜ੍ਹ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ  23 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲਾਪਤਾ ਹੋ ਗਏ।  ਪੰਚਗੜ੍ਹ ਦੇ ਡਿਪਟੀ ਕਮਿਸ਼ਨਰ ਜਹੀਰੁਲ ਇਸਲਾਮ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਘਟਨਾ ਅੱਜ ਮਰੀਆ ਯੂਨੀਅਨ ਦੇ ਆਉਲੀਆ ਘਾਟ ’ਤੇ ਵਾਪਰੀ। ਇਸ ਮੌਕੇ ਢਾਕਾ ਤੋਂ ਗੋਤਾਖੋਰਾਂ ਦੀ ਟੀਮ ਨੂੰ ਸੱਦਿਆ ਗਿਆ ਹੈ ਤਾਂ ਕਿ ਡੁੱਬੇ ਹੋਰ ਲੋਕਾਂ ਦੀ ਭਾਲ ਕੀਤੀ ਜਾ ਸਕੇ।

ਜਹੀਰੁਲ ਇਸਲਾਮ ਨੇ ਕਿਹਾ ਕਿ ਉਨ੍ਹਾਂ ਨੂੰ ਲਾਪਤਾ ਲੋਕਾਂ ਦੀ ਸਹੀ ਗਿਣਤੀ ਨਹੀਂ ਪਤਾ ਹੈ ਪਰ ਯਾਤਰੀਆਂ ਨੇ ਕਿਹਾ ਕਿ ਕਿਸ਼ਤੀ ਵਿੱਚ 70 ਤੋਂ ਵੱਧ ਲੋਕ ਸਵਾਰ ਸਨ। ਬੰਗਲਾਦੇਸ਼ ਵਿੱਚ ਹਰ ਸਾਲ ਸੈਂਕੜੇ ਲੋਕ ਕਿਸ਼ਤੀ ਹਾਦਸਿਆਂ ਵਿੱਚ ਜਾਨ ਗਵਾਉਂਦੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment