ਕੈਨੇਡਾ ‘ਚ 23 ਸਾਲਾ ਦਿਲਪ੍ਰੀਤ ਕੌਰ ਦੀ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ‘ਤੋਂ ਇਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਦੇ ਮਹਿਲ ਕਲਾਂ ਦੀ ਰਹਿਣ ਵਾਲੀ 23 ਸਾਲਾ ਲੜਕੀ ਦੀ  ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦਿਲਪ੍ਰੀਤ ਕੌਰ 2 ਸਾਲ ਪਹਿਲਾਂ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਕੈਨੇਡਾ ਗਈ ਸੀ। ਦਿਲਪ੍ਰੀਤ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਘਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

ਮ੍ਰਿਤਕ ਦਿਲਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਦਿਲਪ੍ਰੀਤ ਕੌਰ  2 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਗਈ ਸੀ।   ਉਸ ਦੇ  ਪਤੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਦਿਲਪ੍ਰੀਤ ਦੀ ਤਬੀਅਤ ਖ਼ਰਾਬ ਹੋ ਗਈ ਸੀ। ਇਲਾਜ ਲਈ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਫਿਲਹਾਲ ਦਿਲਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦਸਿਆ ਕਿ ਦਿਲਪ੍ਰੀਤ ਪਹਿਲਾਂ ਕਦੇ ਬਿਮਾਰ ਨਹੀਂ ਹੋਈ ਸੀ। ਬਜ਼ੁਰਗਾਂ ਨੇ ਦੱਸਿਆ ਕਿ ਦਿਲਪ੍ਰੀਤ ਦੇ ਪਿਤਾ ਦੀ ਪਹਿਲਾਂ ਮੌਤ ਹੋ ਗਈ ਸੀ। ਦਿਲਪ੍ਰੀਤ ਦੀ ਮਾਂ ਨੇ ਆਪਣੇ ਬੇਟੇ ਅਤੇ ਬੇਟੀ ਦੋਵਾਂ ਨੂੰ ਬੜੀ ਮੁਸ਼ਕਲ ਨਾਲ ਪੜ੍ਹਾ ਕੇ ਪਾਲਿਆ ਸੀ। ਹੁਣ ਧੀ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share This Article
Leave a Comment