ਸਰੀ: ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਬੀਤੇ ਦਿਨੀਂ ਇੱਕ ਭਿਆਨਕ ਹਾਦਸਾ ਵਾਪਰਿਆ। ਜਿਸ ‘ਚ ਹਲਕਾ ਮਜੀਠਾ ਦੇ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਸਰੀ ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਹਾਦਸਾ ਰਾਤ 8:30 ਵਜੇ 144 ਸਟਰੀਟ ‘ਤੇ 61ਏ ਐਵੇਨਿਊ ‘ਤੇ ਵਾਪਰਿਆ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਗੁਰਸਾਹਬ ਸਿੰਘ ਕਾਲਜ ਤੋਂ ਪੈਦਲ ਘਰ ਜਾ ਰਿਹਾ ਸੀ ਕਿ ਅਚਾਨਕ ਸੜਕ ‘ਤੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ ਤੇ ਉਸਦੀ ਦੀ ਮੌਕੇ ’ਤੇ ਮੌਤ ਹੋ ਗਈ।
ਨੌਜਵਾਨ ਗੁਰਸਾਹਬ ਸਿੰਘ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਸ ਥਾਣਾ ਮਜੀਠਾ ਕਰੀਬ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ।
ਗੁਰਸਾਹਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ। ਉੱਥੇ ਹੀ ਦੂਜੇ ਪਾਸੇ ਗੁਰਸਾਹਬ ਦੇ ਦੋਸਤਾਂ ਨੇ ਉਸਦੀ ਦੇਹ ਭਾਰਤ ਵਾਪਸ ਭੇਜਣ ‘ਤੇ ਪਰਿਵਾਰ ਦੀ ਮਦਦ ਲਈ GoFundMe ਫੰਡਰੇਜ਼ਰ ਸ਼ੁਰੂ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।