232 ਲਾਅ ਅਫਸਰਾਂ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Global Team
3 Min Read

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਐਡਵੋਕੇਟ ਜਨਰਲ ਦਫ਼ਤਰ ਵਿੱਚ ਵੱਡਾ ਬਦਲਾਅ ਸਾਹਮਣੇ ਆਇਆ ਹੈ। ਪੰਜਾਬ ਸਰਕਾਰ ਦੀ ਅਪੀਲ ‘ਤੇ 232 ਲਾਅ ਅਫਸਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਸਨ ਤੋਂ ਲੈ ਕੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਹੈ ਕਿ ਹੁਣ ਇਨ੍ਹਾਂ 232 ਲਾਅ ਅਫਸਰਾਂ ’ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਏਜੀ ਦਫ਼ਤਰ ਵਿੱਚ ਹੋਈ ਇਸ ਅਚਨਚੇਤ ਤਬਦੀਲੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਹੁਣ ਦਿੱਲੀ ਤੋਂ ਲਾਅ ਅਫਸਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

AG ਨੇ ਕਹੀ  ਇਹ ਗੱਲ

ਇਸ ਬਾਰੇ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਗੁਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਸਭ ਇੱਕ ਤੈਅ ਪ੍ਰਕਿਰਿਆ ਦਾ ਹਿੱਸਾ ਹੈ। ਕਿਉਂਕਿ ਇਹ ਅਧਿਕਾਰੀ ਇੱਕ ਸਾਲ ਲਈ ਨਿਯੁਕਤ ਹੁੰਦੇ ਹਨ। ਉਨ੍ਹਾਂ ਦੀ ਨਿਯੁਕਤੀ ਵੀ ਫਰਵਰੀ ਮਹੀਨੇ ਵਿੱਚ ਖਤਮ ਹੋ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਦੇ ਅਹੁਦੇ ‘ਤੇ ਫੇਰਬਦਲ ਕਰਦਿਆਂ ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਦੇ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ। ਉਸ ਤੋਂ ਬਾਅਦ ਸੱਤ ਜ਼ਿਲ੍ਹਿਆਂ ਦੇ ਐਸਐਸਪੀ ਸਮੇਤ 21 ਆਈਪੀਐਸ ਅਫ਼ਸਰ ਬਦਲੇ ਗਏ ਅਤੇ ਹੁਣ ਏਜੀ ਦਫ਼ਤਰ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ।

ਵਿਰੋਧੀ ਧਿਰ ਦੇ ਆਗੂਆਂ ਨੇ ਸਰਕਾਰ ਨੂੰ ਘੇਰਿਆ

ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਨਾਲ ਜੁੜੇ 235 ਲਾਅ ਅਫਸਰਾਂ ਨੂੰ ਅਸਤੀਫਾ ਦੇਣ ਲਈ ਮਜ਼ਬੂਰ ਕੀਤੇ ਜਾਣ ਤੋਂ ਬਾਅਦ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ (LOP) ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ‘ਤੇ ਪਿਛਲੀ ਦਿੱਲੀ ਸਰਕਾਰ ਦੇ ਕਾਨੂੰਨ ਅਫਸਰਾਂ ਨੂੰ ਪੰਜਾਬ ਏਜੀ ਦਫਤਰ ਵਿਚ ਲਿਆਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਏਜੀ ਦਫ਼ਤਰ ਦੇ ਪੁਨਰਗਠਨ ਦੀ ਆੜ ਵਿੱਚ ‘ਆਪ’ ਦਿੱਲੀ ਵਿੱਚ ਕਈ ਲਾਅ ਅਫਸਰਾਂ ਨੂੰ ਪਾਰਟੀ ਦੇ ਨੇੜੇ ਰੱਖਣ ਲਈ ਜ਼ਮੀਨ ਤਿਆਰ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment