ਕੈਨੇਡਾ ਨੇ ਖਾ ਲਿਆ ਇੱਕ ਹੋਰ ਜਵਾਨ ਪੁੱਤ, 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Prabhjot Kaur
3 Min Read

ਵੈਨਕੂਵਰ:  ਕੈਨੇਡਾ ਦੇ ਵੈਨਕੂਵਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਸਨਸੈੱਟ ਇਲਾਕੇ ’ਚ 24 ਸਾਲਾ ਭਾਰਤੀ ਵਿਦਿਆਰਥੀ ਦਾ ਉਸ ਦੀ ਕਾਰ ’ਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵੈਨਕੂਵਰ  ਪੁਲਿਸ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਚਿਰਾਗ ਅੰਤਿਲ, ਜਿਸ ਦੀ ਉਮਰ ਤਕਰੀਬਨ 24 ਸਾਲ ਹੈ ਇਕ ਵਾਹਨ ਦੇ ਅੰਦਰ ਮ੍ਰਿਤਕ ਪਾਇਆ ਗਿਆ। ਗੋਲੀਬਾਰੀ ਦੀ ਆਵਾਜ਼ ਸੁਣਨ ਤੋਂ ਬਾਅਦ ਆਲੇ-ਦੁਆਲੇ ਦੇ ਵਸਨੀਕਾਂ ਨੇ ਪੁਲਿਸ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।

ਵੈਨਕੂਵਰ ਪੁਲਿਸ ਨੇ ਦੱਸਿਆ ਕਿ ਲੰਘੀ 12 ਅਪ੍ਰੈਲ ਦੀ ਰਾਤ ਨੂੰ 11 ਵਜੇ ਦੇ ਕਰੀਬ ਪੂਰਬੀ 55 ਐਵੇਨਿਊ ਤੇ ਮੇਨ ਸਟ੍ਰੀਟ ’ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਕਰਕੇ ਬੁਲਾਇਆ ਗਿਆ, ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਚਿਰਾਗ ਕਾਰ ਦੇ ਅੰਦਰ ਹੀ ਮ੍ਰਿਤਕ ਪਾਇਆ ਗਿਆ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਫਿਲਹਾਲ ਜਾਂਚ ਜਾਰੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਦੀ ਮਦਦ ਕਰੇ।

ਘਟਨਾ ਤੋਂ ਬਾਅਦ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੇ ਮੁਖੀ ਵਰੁਣ ਚੌਧਰੀ ਨੇ ਟਵਿੱਟਰ ‘ਤੇ ਇਕ ਪੋਸਟ ਵਿਚ ਵਿਦੇਸ਼ ਮੰਤਰਾਲੇ ਨੂੰ ਟੈਗ ਕੀਤਾ ਅਤੇ ਵਿਦਿਆਰਥੀ ਦੇ ਪਰਿਵਾਰ ਨੂੰ ਸਹਾਇਤਾ ਦੀ ਬੇਨਤੀ ਕੀਤੀ, ਉਹਨਾਂ ਨੇ ਲਿਖਿਆ, “ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਭਾਰਤੀ ਵਿਦਿਆਰਥੀ ਚਿਰਾਗ ਦੇ ਕਤਲ ਦੇ ਮਾਮਲੇ ‘ਤੇ ਤੁਰੰਤ ਧਿਆਨ ਦਿੱਤਾ ਜਾਵੇ। ਅਸੀਂ ਵਿਦੇਸ਼ ਮੰਤਰਾਲੇ ਨੂੰ ਜਾਂਚ ਦੀ ਪ੍ਰਤੀ ਨੇੜਿਓਂ ਨਿਗਰਾਨੀ ਕਰਨ ਅਤੇ ਇਨਸਾਫ  ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ। ਅਸੀਂ ਮੰਤਰਾਲੇ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਮ੍ਰਿਤਕ ਦੇ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਦੇਣ ਦੀ ਬੇਨਤੀ ਕਰਦੇ ਹਾਂ। ‘

ਉੱਥੇ ਹੀ ਦੂਜੇ ਪਾਸੇ ਚਿਰਾਗ ਦੇ ਭਰਾ ਰੋਮਿਤ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਵਾਪਰਨ ਤੋਂ ਪਹਿਲਾ ਹੀ ਉਸਨੇ ਆਪਣੇ ਭਰਾ ਚਿਰਾਗ ਨਾਲ ਵੀ ਫੋਨ ’ਤੇ ਗੱਲ ਕੀਤੀ ਸੀ। ਉਸਨੇ ਦੱਸਿਆ ਕਿ ਚਿਰਾਗ ਕੰਮ ਤੋਂ ਵਾਪਸ ਪਰਤਿਆ ਸੀ ਤੇ ਦੋਸਤਾਂ ਨਾਲ ਕਿਸੇ ਪਾਰਟੀ ‘ਤੇ ਚੱਲਾ ਸੀ ਤੇ ਬਹੁਤ ਖੁਸ਼ ਸੀ। ਚਿਰਾਗ, ਜੋ ਸਤੰਬਰ 2022 ’ਚ ਵੈਨਕੂਵਰ ਚਲਾ ਗਿਆ ਸੀ, ਨੇ ਹੁਣੇ-ਹੁਣੇ ਯੂਨੀਵਰਸਿਟੀ ਕੈਨੇਡਾ ਵੈਸਟ ’ਚ ਆਪਣੀ ਐੱਮ. ਬੀ. ਏ. ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਹਾਲ ਹੀ ’ਚ ਉਸ ਨੂੰ ਵਰਕ ਪਰਮਿਟ ਹੀ  ਮਿਲਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -
Share this Article
Leave a comment