2 ਸਾਲ ਪਹਿਲਾ ਕੈਨੇਡਾ ਗਏ ਕਿਸਾਨ ਪਰਿਵਾਰ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਤਾਂ ‘ਚ ਮੌਤ

Global Team
2 Min Read

ਨਿਊਜ਼ ਡੈਸਕ : ਸੁਨਹਿਰੀ ਭਵਿੱਖ ਦਾ ਸੁਪਨਾ ਲੈ ਕੇ ਵਿਦੇਸ਼ ਗਏ ਇਕ ਹੋਰ ਨੌਜਵਾਨ ਦੀ ਮੌਤ ਦੀ ਖਬਰ ਆਈ ਹੈ। ਤਾਜ਼ਾ ਜਾਣਕਾਰੀ ਅਨੁਸਾਰ 24 ਸਾਲਾ ਪੰਜਾਬੀ ਨੌਜਵਾਨ ਰਾਜਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਹੋ ਗਈ। ਰਾਜਪ੍ਰੀਤ ਬਰਨਾਲਾ ਦੇ ਮਹਿਲ ਕਲਾਂ ਦੇ ਗੁਰਮ ਪਿੰਡ ਦੇ ਰਹਿਣ ਵਾਲਾ ਸੀ ਉਸਦੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਾਜਪ੍ਰੀਤ ਸਿੰਘ ਕਰੀਬ ਦੋ ਸਾਲ ਪਹਿਲਾ ਕੈਨੇਡਾ ਗਿਆ ਸੀ।

ਰਾਜਪ੍ਰੀਤ ਸਿੰਘ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਬੀਤੀ 17 ਜਨਵਰੀ ਨੂੰ, ਕੈਨੇਡਾ ਵਿੱਚ ਰਹਿਣ ਵਾਲੇ ਇੱਕ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਉਸਦੀ ਮੌਤ ਬਾਰੇ ਸੂਚਿਤ ਕਰਨ ਲਈ ਫ਼ੋਨ ਕੀਤਾ। ਹਾਲਾਂਕਿ, ਉਸਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

ਮ੍ਰਿਤਕ ਰਾਜਪ੍ਰੀਤ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਉਹ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਦੇ ਉੱਜਵਲ ਭਵਿੱਖ ਅਤੇ ਵੱਡੇ ਸੁਪਨਿਆਂ ਨੂੰ ਪੂਰਾ ਕਰਨ ਲਈ 18 ਲੱਖ ਦਾ ਕਰਜ਼ਾ ਲਿਆ ਸੀ ਅਤੇ ਅਪ੍ਰੈਲ 2024 ਵਿੱਚ ਉਸਨੂੰ ਸਟੱਡੀ ਵੀਜ਼ੇ ‘ਤੇ ਵਿਦੇਸ਼ ਭੇਜਿਆ ਸੀ।

ਉਨ੍ਹਾਂ ਕਿਹਾ ਕਿ ਪਰਿਵਾਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚਲਦਾ ਹੈ। ਪਹਿਲਾਂ ਹੀ ਭਾਰੀ ਕਰਜ਼ੇ ਦੇ ਬੋਝ ਹੇਠ ਦਬੇ ਹੋਣ ਕਰਕੇ ਉਹ ਆਪਣੇ ਪੁੱਤਰ ਦੀ ਲਾਸ਼ ਨੂੰ ਪੰਜਾਬ ਵਾਪਸ ਲਿਆਉਣ ਤੋਂ ਵੀ ਅਸਮਰੱਥ ਹਨ। ਦੁਖੀ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਇਲਾਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਦਦ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਰਾਜਪ੍ਰੀਤ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਵਿੱਚ ਸਹਾਇਤਾ ਕਰਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment