ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਵਿਦੇਸ਼ ਮੰਤਰਾਲੇ ਦਾ ਜਵਾਬ: ਆਪਰੇਸ਼ਨ ਸਿੰਦੂਰ ’ਤੇ ਬਿਆਨਬਾਜ਼ੀ ਖਾਰਜ

Global Team
2 Min Read

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ’ਤੇ ਆਪਰੇਸ਼ਨ ਸਿੰਦੂਰ ਸ਼ੁਰੂ ਹੋਣ ਤੋਂ ਪਹਿਲਾਂ ਪਾਕਿਸਤਾਨ ਨੂੰ ਸੂਚਿਤ ਕਰਨ ਦਾ ਦੋਸ਼ ਲਗਾਇਆ ਸੀ। ਮੰਤਰਾਲੇ ਨੇ ਰਾਹੁਲ ਦੇ ਬਿਆਨ ਨੂੰ ‘ਤੱਥਾਂ ਦੀ ਗਲਤ ਪੇਸ਼ਕਾਰੀ’ ਦੱਸਿਆ ਅਤੇ ਸਪੱਸ਼ਟ ਕੀਤਾ ਕਿ ਜੈਸ਼ੰਕਰ ਨੇ ਕਿਹਾ ਸੀ ਕਿ ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਸ਼ੁਰੂਆਤੀ ਪੜਾਅ ’ਚ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਗਈ ਸੀ।

ਰਾਹੁਲ ਗਾਂਧੀ ਦਾ ਦੋਸ਼ ਐਕਸ ’ਤੇ ਇਕ ਵੀਡੀਓ ਪੋਸਟ ਕੀਤਾ, ਜਿਸ ਵਿਚ ਜੈਸ਼ੰਕਰ ਵੀਰਵਾਰ ਨੂੰ ਦਿੱਲੀ ’ਚ ਹੌਂਡੁਰਾਸ ਦੂਤਘਰ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਸਨ।

ਰਾਹੁਲ ਨੇ ਦਾਅਵਾ ਕੀਤਾ, ‘ਸਾਡੇ ਹਮਲੇ ਦੀ ਸ਼ੁਰੂਆਤ ’ਚ ਪਾਕਿਸਤਾਨ ਨੂੰ ਸੂਚਿਤ ਕਰਨਾ ਅਪਰਾਧ ਸੀ। ਵਿਦੇਸ਼ ਮੰਤਰੀ ਨੇ ਇਸ ਨੂੰ ਜਨਤਕ ਤੌਰ ’ਤੇ ਸਵੀਕਾਰ ਕੀਤਾ। ਇਸ ਦੀ ਇਜਾਜ਼ਤ ਕਿਸ ਨੇ ਦਿੱਤੀ? ਅਤੇ ਇਸ ਕਾਰਨ ਸਾਡੀ ਹਵਾਈ ਸੈਨਾ ਨੇ ਕਿੰਨੇ ਜਹਾਜ਼ ਗੁਆਏ?’

ਵਿਦੇਸ਼ ਮੰਤਰਾਲੇ ਦਾ ਖੰਡਨ ਵਿਦੇਸ਼ ਮੰਤਰਾਲੇ ਦੇ ਐਕਸਪੀ ਡਿਵੀਜ਼ਨ ਨੇ ਜਵਾਬ ਦਿੱਤਾ, “ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਅਸੀਂ ਆਪਰੇਸ਼ਨ ਸਿੰਦੂਰ ਸ਼ੁਰੂ ਹੋਣ ਤੋਂ ਬਾਅਦ ਸ਼ੁਰੂਆਤੀ ਪੜਾਅ ’ਚ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਸੀ। ਇਸ ਨੂੰ ਗਲਤ ਤਰੀਕੇ ਨਾਲ ਪ੍ਰਚਾਰਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।” ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਚਿਤਾਵਨੀ ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਦਿੱਤੀ ਗਈ ਸੀ, ਨਾਂ ਕਿ ਪਹਿਲਾਂ।

ਜੈਸ਼ੰਕਰ ਦਾ ਬਿਆਨ ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ, “ਅਸੀਂ ਆਪਰੇਸ਼ਨ ਸਿੰਦੂਰ ’ਚ ਅੱਤਵਾਦੀ ਢਾਂਚੇ ਨੂੰ ਤਬਾਹ ਕਰਨ ਦੇ ਟੀਚੇ ਹਾਸਲ ਕੀਤੇ। ਅਸੀਂ ਸ਼ੁਰੂਆਤ ’ਚ ਹੀ ਪਾਕਿਸਤਾਨ ਨੂੰ ਦੱਸ ਦਿੱਤਾ ਸੀ ਕਿ ਸਾਡਾ ਨਿਸ਼ਾਨਾ ਅੱਤਵਾਦੀ ਢਾਂਚਾ ਹੈ, ਨਾ ਕਿ ਉਨ੍ਹਾਂ ਦੀ ਸੈਨਾ। ਅਸੀਂ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਦਖਲ ਨਾ ਦੇਣ।” ਉਨ੍ਹਾਂ ਅੱਗੇ ਕਿਹਾ, “ਪਾਕਿਸਤਾਨ ਨੇ ਇਸ ਸਲਾਹ ਨੂੰ ਨਜ਼ਰਅੰਦਾਜ਼ ਕੀਤਾ, ਅਤੇ 10 ਮਈ ਨੂੰ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ। ਸੈਟੇਲਾਈਟ ਤਸਵੀਰਾਂ ਵਿਖਾਉਂਦੀਆਂ ਹਨ ਕਿ ਅਸੀਂ ਕਿੰਨਾ ਨੁਕਸਾਨ ਪਹੁੰਚਾਇਆ, ਜਦਕਿ ਉਨ੍ਹਾਂ ਦਾ ਨੁਕਸਾਨ ਬਹੁਤ ਘੱਟ ਸੀ।”

 

Share This Article
Leave a Comment