ਕਪੂਰਥਲਾ : ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਨੇੜ੍ਹੇ ਸਥਿਤ ਝੁੱਗੀਆਂ ਨੂੰ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਊ ਦਸਤੇ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਰਿਪੋਰਟਾਂ ਮੁਤਾਬਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ, ਦੱਸਿਆ ਜਾ ਰਿਹਾ ਹੈ ਕਈ 250 ਦੇ ਲਗਭਗ ਝੁੱਗੀਆਂ ਸੜ੍ਹ ਕੇ ਸਵਾਹ ਹੋ ਗਈਆਂ ਹਨ।