ਚੰਡੀਗੜ੍ਹ,27 ਮਾਰਚ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ ਅਤੇ ਵਿਧਾਇਕਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਮੰਤਰੀਆਂ ਵਲੋਂ ਜਵਾਬ ਦਿੱਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ 2500 ਈਟੀਟੀ ਅਧਿਆਪਕ 1 ਅਪ੍ਰੈਲ ਨੂੰ ਪੰਜਾਬ ਸਿੱਖਿਆ ਵਿਭਾਗ ਵਿੱਚ ਜੁਆਇਨ ਕਰਨਗੇ। ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ। ਦੱਸ ਦਈਏ ਕਿ ਇਸ ਸੰਬੰਧੀ ਸਵਾਲ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਚੱਬੇਵਾਲ ਇਲਾਕੇ ਵਿੱਚ ਅਧਿਆਪਕਾਂ ਦੀ ਘਾਟ ਸੀ। ਪਿਛਲੇ ਸਾਲ ਜਦੋਂ ਰਾਜ ਕੁਮਾਰ ਚੱਬੇਵਾਲ ਦੇ ਵਿਧਾਇਕ ਸਨ ਤਾਂ ਉਨ੍ਹਾਂ ਨੇ ਵੀ ਇਹ ਮੁੱਦਾ ਉਠਾਇਆ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਹਾਲਾਂਕਿ 119 ਪ੍ਰਾਇਮਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਹਨ।
ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 30 ਤਹਿਤ ਪਿੰਡ ਦੀ ਪੰਚਾਇਤ ਆਪਣੇ ਮੌਜੂਦਾ ਫੰਡਾਂ ਤਹਿਤ ਵਿਕਾਸ ਕਾਰਜ ਖੁਦ ਕਰ ਸਕਦੀ ਹੈ। ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਛੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸਦਨ ‘ਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਵਾਲ ਕੀਤਾ ਕਿ ਮੁੱਲਾਂਪੁਰ ਦਾਖਾ ਤਹਿਸੀਲ ਕਦੋਂ ਬਣੇਗੀ? ਉਨ੍ਹਾਂ ਕਿਹਾ ਕਿ ਜਦੋਂ ਹੱਦਬੰਦੀ ਹੋਈ ਤਾਂ ਕਈ ਨਵੀਆਂ ਸਬ ਡਵੀਜ਼ਨਾਂ ਬਣੀਆਂ। ਇਸ ਇਲਾਕੇ ਨੂੰ ਵੀ ਤਹਿਸੀਲ ਬਣਾਇਆ ਜਾਵੇ। ਇਸ ’ਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਅਨੁਸਾਰ ਤਹਿਸੀਲ ਬਣਾਉਣ ਲਈ ਚਾਰ ਤੋਂ ਸੱਤ ਕਾਨੂੰਗੋ ਸਰਕਲ ਹੋਣੇ ਚਾਹੀਦੇ ਹਨ। ਜਦੋਂ ਕਿ ਇਸ ਖੇਤਰ ਵਿੱਚ ਸਿਰਫ਼ ਦੋ ਕਾਨੂੰਗੋ ਅਤੇ 19 ਪਟਵਾਰ ਸਰਕਲ ਹਨ। ਫਿਰ ਵੀ ਸਰਕਾਰ ਇਸ ਪ੍ਰਸਤਾਵ ‘ਤੇ ਵਿਚਾਰ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।