ਨਾਈਜੀਰੀਆ ‘ਚ ਕਿਸ਼ਤੀ ਪਲਟਣ ਨਾਲ 26 ਲੋਕਾਂ ਦੀ ਹੋਈ ਮੌ/ਤ

Global Team
2 Min Read

ਨਿਊਜ਼ ਡੈਸਕ : ਦੇਸ਼ ਵਿਦੇਸ਼ ਤੋਂ ਨਿੱਤ ਦਿਨ ਕਈ ਤਰ੍ਹਾਂ ਦੇ ਹਾਦਸਿਆਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਖ਼ਬਰ ਨਾਈਜੀਰੀਆ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਕਿਸ਼ਤੀ ਪਲਟ ਗਈ। ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਕਈ ਕਿਸ਼ਤੀ ਸਵਾਰ ਲੋਕ ਅਜੇ ਲਾਪਤਾ ਦੱਸੇ ਜਾ ਰਹੇ ਹਨ।

ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਗਿਣਤੀ ਔਰਤਾਂ ਅਤੇ ਬੱਚਿਆਂ ਦੀ ਹੈ। ਜੋ ਨਾਈਜੀਰੀਆ ਦੇ ਨਾਈਜਰ ਸੂਬੇ ਦੇ ਮੋਕਵਾ ਵਿੱਚ ਕਿਸ਼ਤੀ ਚ ਸਫ਼ਰ ਕਰਦੇ ਸਮੇਂ ਡੁੱਬ ਗਏ। ਇਨ੍ਹਾਂ ਵਿੱਚੋਂ ਕੁਝ ਕੁ ਲਾਸ਼ਾਂ ਬਰਾਮਦ ਹੋ ਗਈਆਂ ਹਨ ਪਰੰਤੂ ਵੱਡੀ ਗਿਣਤੀ ਵਿੱਚ ਲੋਕ ਲਾਪਤਾ ਹਨ।

ਨਾਈਜੀਰੀਆ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੀ ਸੂਬਾਈ ਮੁਖੀ ਜ਼ੈਨਬ ਸੁਲੇਮਾਨ ਨੇ ਦੱਸਿਆ ਕਿ ਕਿਸ਼ਤੀ ਵਿੱਚ 100 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਖਦਸ਼ਾ ਇਸ ਗੱਲ ਦਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ ਕਿਉਂਕਿ ਇਸ ਸਮੇਂ ਲਾਪਤਾ ਲੋਕਾਂ ਦੀ ਗਿਣਤੀ ਮਰਨ ਵਾਲਿਆਂ ਤੋਂ ਜ਼ਿਆਦਾ ਪਾਈ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਬਚਾਅ ਮੁਹਿੰਮ ਦੌਰਾਨ ਹੁਣ ਤੱਕ 26 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 30 ਲੋਕਾਂ ਦੀ ਜਾਨ ਬਚਾਉਣ ਵਿੱਚ ਕਾਮਯਾਬੀ ਮਿਲੀ ਹੈ।

ਨਾਈਜਰ ਸਟੇਟ ਐਮਰਜੈਂਸੀ ਮੈਨੇਜਮੈਂਟ (NSEMA) ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਕਿਸ਼ਤੀ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪੀੜਤ ਏਕਵਾ, ਜੋ ਗਬਾਜੀਬੋ ਅਤੇ ਯੈਂਕਿਆਡੇ ਭਾਈਚਾਰਿਆਂ ਨਾਲ ਸਬੰਧਿਤ ਸਨ ਜੋ ਨਦੀ ਨਾਈਜਰ ਵਿੱਚ ਕਿਸ਼ਤੀ ਜ਼ਰੀਏ ਦੂਜੇ ਪਾਸੇ ਆਪਣੇ ਖੇਤਾਂ ਨੂੰ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਈ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment