ਖਰੜ ‘ਚ ਦਿਨ ਦਿਹਾੜੇ ਵਾਪਰੀ ਵੱਡੀ ਵਾਰਦਾਤ, 27 ਸਾਲਾ ਬਾਊਂਸਰ ਦੇ ਸਿਰ ‘ਚ ਮਾਰੀਆਂ ਗੋਲੀਆਂ

Prabhjot Kaur
1 Min Read

ਖਰੜ : ਖਰੜ ਹਲਕੇ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮੌਕੇ ਉਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment