ਦੇਸ਼ ‘ਚ 24 ਘੰਟਿਆਂ ਦੌਰਾਨ 277 ਮੌਤਾਂ ਦਰਜ, ਐਕਟਿਵ ਮਰੀਜ਼ 8 ਲੱਖ ਪਾਰ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਲਾਗ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਰਾਜਧਾਨੀ ਦਿੱਲੀ ਅਤੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਪਾਬੰਦੀਆਂ ਤੋਂ ਬਾਅਦ ਵੀ ਨਵੇਂ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਦੇਸ਼ ‘ਚ 1,68,063 ਨਵੇਂ ਮਾਮਲੇ ਦਰਜ ਕੀਤੇ ਗਏ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਨਵੇਂ ਮਾਮਲੇ ਇੱਕ ਦਿਨ ਪਹਿਲਾਂ ਰਿਪੋਰਟ ਕੀਤੇ ਗਏ ਅੰਕੜਿਆਂ ਨਾਲੋਂ 6.5% ਘੱਟ ਹਨ। ਕੁੱਲ ਕੇਸ ਲੋਡ 3,58,75,790 ਤੱਕ ਪਹੁੰਚ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਵਾਇਰਸ ਕਾਰਨ 277 ਮੌਤਾਂ ਵੀ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 4,84,213 ਹੋ ਗਈ ਹੈ। ਇਸਦੇ ਨਾਲ ਹੀ 69,959 ਮਰੀਜ਼ ਠੀਕ ਹੋਏ ਹਨ।

ਐਕਟਿਵ ਕੇਸਾਂ ਦੀ ਗਿਣਤੀ 8,21,446 ਤੱਕ ਪਹੁੰਚ ਗਈ ਹੈ। ਰੋਜ਼ਾਨਾ ਪੌਜ਼ੀਟਿਵ ਦਰ 10.64% ਹੋ ਗਈ ਹੈ। ਦੇਸ਼ ਅੰਦਰ ਓਮੀਕਰੋਨ ਕੇਸਾਂ ਦੀ ਗਿਣਤੀ 4,461 ਹੈ।

- Advertisement -
Share this Article
Leave a comment