ਕਿਸਾਨ ਧਰਨੇ ਦਾ 27ਵਾਂ ਦਿਨ, ਕੜਾਕੇ ਦੀ ਠੰਡ ‘ਚ ਵੀ ਹੌਂਸਲੇ ਬੁਲੰਦ

TeamGlobalPunjab
2 Min Read

ਨਵੀਂ ਦਿੱਲੀ: ਰਾਜਧਾਨੀ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਅੰਦੋਲਨ ਨੂੰ ਅੱਜ 27 ਦਿਨ ਹੋ ਚੁੱਕੇ ਹਨ। ਕੜਾਕੇ ਦੀ ਠੰਢ ਵਿੱਚ ਵੀ ਕਿਸਾਨ ਡਟੇ ਹੋਏ ਹਨ। ਇਨ੍ਹਾਂ ਵਿੱਚ ਬਜ਼ੁਰਗ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਲ ਹਨ। ਕਿਸਾਨ ਅਤੇ ਕੇਂਦਰ ਸਰਕਾਰ ਵਿਚਾਲੇ ਡੈੱਡਲੌਕ ਦੀ ਸਥਿਤੀ ਬਣੀ ਹੋਈ ਹੈ।

ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਨ੍ਹਾਂ ਵਿੱਚ ਸਿਰਫ਼ ਸੋਧਾਂ ਕਰਨ ਲਈ ਤਿਆਰ ਹੈ। ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਆਪਣਾ ਦਿੱਲੀ ਦੀਆਂ ਸਰਹੱਦਾਂ ਤੇ ਧਰਨਾ ਲਗਾਤਾਰ ਜਾਰੀ ਰੱਖਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਵਾਪਸ ਨਹੀਂ ਕਰ ਦਿੱਤੇ ਜਾਂਦੇ ਅਸੀਂ ਅੰਦੋਲਨ ਖਤਮ ਨਹੀਂ ਕਰਾਂਗੇ।

- Advertisement -

ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਦਾ ਵੀ ਐਲਾਨ ਕੀਤਾ ਗਿਆ ਸੀ ਜਿਸ ਦਾ ਅੱਜ ਦੂਸਰਾ ਦਿਨ ਹੈ। ਹਰ ਰੋਜ਼ 24 ਘੰਟੇ ਦੇ ਲਈ ਗਿਆਰਾਂ ਕਿਸਾਨ ਭੁੱਖ ਹੜਤਾਲ ਤੇ ਬੈਠਣਗੇ। ਭੁੱਖ ਹੜਤਾਲੀ ਕਿਸਾਨਾਂ ਦਾ ਬੈਚ ਸਵੇਰੇ ਗਿਆਰਾਂ ਵਜੇ ਰੋਜ਼ਾਨਾ ਬਦਲਿਆ ਜਾਵੇਗਾ, ਜੋ ਇੱਕ ਦਿਨ ਲਈ ਵਰਤ ਰੱਖੇਗਾ।

ਇਸ ਤੋਂ ਇਲਾਵਾ ਜਥੇਬੰਦੀਆਂ ਨੇ 23 ਦਸੰਬਰ ਨੂੰ ਕਿਸਾਨ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਹੈ। 25 ਤੋਂ 27 ਦਸੰਬਰ ਤਕ ਹਰਿਆਣਾ ਵਿਚ ਧਰਨੇ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ ਜਿਸ ਤਹਿਤ ਇਨ੍ਹਾਂ ਤਿੰਨ ਦਿਨਾਂ ‘ਚ ਹਰਿਆਣਾ ਅੰਦਰ ਸਾਰੇ ਟੋਲ ਪਲਾਜ਼ਾ ਫ੍ਰੀ ਕੀਤੇ ਜਾਣਗੇ।

- Advertisement -

Share this Article
Leave a comment