ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਬਹੁਤ ਹੀ ਭਿਆਨਕ ਬੱਸ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸੂਬੇ ‘ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਘੱਟੋ-ਘੱਟ 29 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨੀ ਚੈਨਲ ‘ਜੀਓ ਨਿਊਜ਼’ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੱਸ ‘ਚ 30 ਲੋਕ ਮੌਜੂਦ ਸਨ ਅਤੇ ਇਹ ਹਵੇਲੀ ਕਹੂਟਾ ਤੋਂ ਰਾਵਲਪਿੰਡੀ ਵੱਲ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪਾਨਾ ਪੁਲ ਨੇੜੇ ਵਾਪਰਿਆ।
ਸੂਤਰਾਂ ਦੇ ਹਵਾਲੇ ਨਾਲ ਖਬਰ ‘ਚ ਦੱਸਿਆ ਗਿਆ ਹੈ ਕਿ ਪਹਾੜੀ ਖੇਤਰ ‘ਚ ਵਾਪਰੇ ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਵਾਸੀ ਬੱਸ ‘ਚੋਂ ਲਾਸ਼ਾਂ ਨੂੰ ਬਾਹਰ ਕੱਢ ਰਹੇ ਹਨ, ਜਦਕਿ ਪੁਲਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।