ਡੈਲਟਾ ਗੋਲਬਾਰੀ ’ਚ ਜ਼ਖਮੀ ਹੋਏ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Global Team
2 Min Read

ਸਰੀ: ਸਰੀ ਦੇ ਡੈਲਟਾ ‘ਚ 20 ਜਨਵਰੀ ਦੀ ਸਵੇਰੇ ਨੂੰ ਹੋਈ ਗੋਲਬਾਰੀ ’ਚ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਉੱਪਲ ਵਜੋਂ ਹੋਈ ਹੈ। ਡੈਲਟਾ ਪੁਲਿਸ ਵਿਭਾਗ ਨੇ ਇਸ ਸਬੰਧ ਜਿਾਣਕਾਰੀ ਦਿੰਦੇ ਦੱਸਿਆ ਹੈ ਕਿ ਗੁਰਵਿੰਦਰ ਉੱਪਲ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਹਸਪਤਾਲ ’ਚ ਦਮ ਤੋੜ ਦਿੱਤਾ ਹੈ ।

ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 20 ਜਨਵਰੀ ਨੂੰ ਸਵੇਰੇ 7:18 ਵਜੇ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਡੈਲਟਾ ਪੁਲਿਸ 112B ਸਟਰੀਟ ਦੇ 8100-ਬਲਾਕ ਵਿੱਚ ਇੱਕ ਰਿਹਾਇਸ਼ ਮਕਾਨ ‘ਤੇ ਪੁੱਜੀ ਤਾਂ ਇਕ ਵਿਅਕਤੀ ਜ਼ਖ਼ਮੀ ਹੋਇਆ ਮਿਲਿਆ। ਜਿਸ ਦੀ ਪਛਾਣ ਹੁਣ ਗੁਰਵਿੰਦਰ ਉੱਪਲ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਗੋਲੀਬਾਰੀ ਤੋਂ ਬਾਅਦ ਇੱਕ ਚਿੱਟਾ ਫੋਰਡ ਪਿਕਅੱਪ ਟਰੱਕ ਉੱਥੋਂ ਨਿਕਲਦਾ ਦੇਖਿਆ ਗਿਆ ਅਤੇ ਬਾਅਦ ਵਿਚ ਸਵੇਰੇ 7:26 ਵਜੇ ਪੁਲਿਸ ਨੇ ਬਲੇਕ ਡਰਾਈਵ ਦੇ 7300-ਬਲਾਕ ’ਚ ਇੱਕ ਚਿੱਟਾ ਫੋਰਡ ਪਿਕਅੱਪ ਟਰੱਕ ਅੱਗ ਨਾਲ ਸੜਦਾ ਦੇਖਿਆ।

ਡੈਲਟਾ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਬੀ.ਸੀ. ਗੈਂਗ ਟਕਰਾਅ ਦੀ ਹੀ ਇਕ ਘਟਨਾ ਜਾਪਦੀ ਹੈ ਜੋ ਕਿ ਗਿਣ ਮਿਥ ਕੇ ਕੀਤੀ ਗਈ ਹੈ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਡੈਲਟਾ ਪੁਲਿਸ ਵਿਭਾਗ (ਡੀਪੀਡੀ) ਦਾ ਮੇਜਰ ਕ੍ਰਾਈਮ ਸੈਕਸ਼ਨ ਹੁਣ ਇਸ ਗੋਲੀਬਾਰੀ ਦੀ ਹੱਤਿਆ ਵਜੋਂ ਜਾਂਚ ਕਰ ਰਿਹਾ ਹੈ।


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment