3 ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

TeamGlobalPunjab
1 Min Read

ਚੰਡੀਗੜ੍ਹ : ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ 3 ਖੇਤੀ ਕਾਨੂੰਨ ਵਾਪਸ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ । ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ।

- Advertisement -

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਆਉਣ ਵਾਲੇ ਸੰਸਦ ਸੈਸ਼ਨ ਵਿਚ ਇਸ ਬਾਰੇ ਜ਼ਰੂਰੀ ਪ੍ਰਕਿਰਿਆ ਕੀਤੀ ਜਾਵੇਗੀ।

Share this Article
Leave a comment