ਚੰਡੀਗੜ੍ਹ : ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਤਿਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਤਿੰਨਾਂ ਵਿਰੁੱਧ ਆਰਮਜ਼ ਐਕਟ ਸਮੇਤ ਹੋਰ ਵੱਖ ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ।
ਪੰਜਾਬ ਦੇ ਮੋਸਟ ਵਾਂਟੇਡ ਲਖਬੀਰ ਸਿੰਘ ਲੰਡਾ ’ਤੇ ਰਾਸ਼ਟਰੀ ਜਾਂਚ ਏਜੰਸੀ ਯਾਨੀ ਐਨਆਈਏ ਵੱਲੋਂ ਹਾਲੇ ਪਿਛਲੇ ਬੁੱਧਵਾਰ ਨੂੰ ਹੀ 15 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਗਿਆ ਹੈ। ਲਖਬੀਰ ਲੰਡਾ ’ਤੇ ਪੰਜਾਬ ਵਿਚ ਅੱਤਵਾਦ ਫ਼ੈਲਾਉਣ ਦੇ ਦੋਸ਼ ਵੀ ਐਨਆਈਏ ਵੱਲੋਂ ਲਗਾਏ ਗਏ ਹਨ। ਉਹ ਸਾਲ 2017 ਵਿਚ ਵਿਦੇਸ਼ ਭੱਜ ਗਿਆ, ਉਦੋਂ ਤੋਂ ਹੀ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਐ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।