ਨਿਊਜ਼ ਡੈਸਕ: ਅਰੁਣਾਚਲ ਪ੍ਰਦੇਸ਼ ਦੇ ਨਾਹਰਲਾਗੁਨ ਵਿੱਚ ਇੱਕ ਨਿੱਜੀ ਸਕੂਲ ਦੇ ਬੱਚਿਆਂ ‘ਤੇ ਪਾਣੀ ਦੀ ਟੈਂਕੀ ਡਿੱਗ ਗਈ ਜਿਸ ਕਾਰਨ 3 ਬੱਚਿਆ ਦੀ ਮੌ.ਤ ਹੋ ਗਈ। ਜਦੋਂਕਿ ਇਸ ਘਟਨਾ ‘ਚ 3 ਵਿਦਿਆਰਥੀ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਬੱਚਿਆਂ ਦੇ ਖੇਡਦੇ ਸਮੇਂ ਹੋਇਆ ਹੈ। ਮ੍ਰਿ.ਤਕ ਬੱਚਿਆਂ ਦੀ ਉਮਰ 14 ਤੋਂ 15 ਸਾਲ ਦੇ ਵਿਚਕਾਰ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਨੂੰ ਟੋਮੋ ਰਿਬਾ ਹੈਲਥ ਐਂਡ ਮੈਡੀਕਲ ਸਾਇੰਸਿਜ਼ ਸੈਂਟਰ (ਟੀ.ਆਰ.ਆਈ.ਐੱਚ.ਐੱਮ.ਐੱਸ.) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਵਿਦਿਆਰਥੀਆਂ ਨੂੰ ਮ੍ਰਿ.ਤਕ ਐਲਾਨ ਦਿੱਤਾ। ਮ੍ਰਿਤਕਾਂ ਦੀਆਂ ਲਾ.ਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਵਿਦਿਆਰਥੀਆਂ ਦੀ ਉਮਰ 14-15 ਸਾਲ ਦੇ ਵਿਚਕਾਰ ਸੀ ਅਤੇ ਉਹ ਨੌਵੀਂ ਜਮਾਤ ਦੇ ਵਿਦਿਆਰਥੀ ਸਨ। ਜ਼ਖਮੀ ਵਿਦਿਆਰਥੀ 6ਵੀਂ ਅਤੇ 7ਵੀਂ ਜਮਾਤ ਦੇ ਸਨ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ, ਮਾਲਕ ਅਤੇ ਚਾਰ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਪਾਣੀ ਦੀ ਟੈਂਕੀ ਵਿੱਚ ਸਮਰੱਥਾ ਤੋਂ ਵੱਧ ਪਾਣੀ ਭਰਿਆ ਹੋਇਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।