ਲੁਧਿਆਣਾ ‘ਚ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ 2 ਜ਼ਖਮੀ

TeamGlobalPunjab
2 Min Read

ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਫਾਟਕ ‘ਤੇ ਦੇਰ ਰਾਤ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਗੰਭੀਰ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਇੱਥੇ ਬੀਤੀ ਦੇਰ ਰਾਤ ਫਾਟਕ ਲੱਗੇ ਹੋਣ ਦੇ ਬਾਵਜੂਦ ਵੀ ਕੁਝ ਲੋਕ ਦੋ ਪਹੀਆ ਵਾਹਨ ‘ਤੇ ਉਸ ਦੇ ਨੀਚੇ ਦੀ ਲੰਘ ਰਹੇ ਸਨ। ਇਸ ਦੌਰਾਨ ਅਚਾਨਕ ਹੀ ਸਤਾਬਦੀ ਟ੍ਰੇਨ ਆ ਗਈ ਅਤੇ ਇਹ ਵਾਹਨ ਉਸ ਦੀ ਚਪੇਟ ਵਿੱਚ ਆ ਗਏ। ਇਹ ਹਾਦਸਾ ਇੰਨਾ ਭਿਆਨਕ ਸੀ 2ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਿਆਂ ਨੂੰ ਨੇੜੇ ਦੇ ਹਸਪਤਾਲ ‘ਚ ਗੰਭੀਰ ਰੂਪ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ ਇੱਕ ਹੋਰ ਦੀ ਮੌਤ ਹੋ ਗਈ ਹੈੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਵਿਅਕਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਟਕ ਬੰਦ ਹੋਣ ਦੇ ਬਾਵਜੂਦ ਵੀ ਲੋਕ ਉੱਥੇ ਲੰਘ ਰਹੇ ਸਨ। ਉਸ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਸਮੇਂ ਪ੍ਰਸ਼ਾਸਨ ਵੀ ਮੌਕੇ ‘ਤੇ ਮੌਜੂਦ ਸੀ। ਇਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ।

ਇਸ ਸਬੰਧੀ ਜਦੋਂ ਸਥਾਨਕ ਐਸਡੀਐਮ ਅਮਰਜੀਤ ਸਿੰਘ ਬੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕਰੀਬ 8 ਵੱਜ ਕੇ 30 ਮਿੰਟ ‘ਤੇ ਗਿਆਸਪੁਰਾ ਫਾਟਕ ਨੰ: 173 ‘ਤੇ ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਵਿਅਕਤੀਆਂ ਦੀ ਮੌਤ ਵੀ ਹੋਈ ਹੈ ਅਤੇ ਘਟਨਾ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment