ਵਾਸ਼ਿੰਗਟਨ :- ਅਮਰੀਕਾ ‘ਚ ਲੋਕਾਂ ‘ਤੇ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਟੈਕਸਸ ਦੇ ਆਸਟਿਨ ‘ਚ ਹਿਲਸ ਟ੍ਰੇਲ ਤੇ ਰੇਨ ਕਰੀਕ ਪਾਰਕਵੇਅ ਦੇ ਚੌਰਾਹੇ ‘ਤੇ ਇਕ ਸ਼ਾਪਿੰਗ ਸੈਂਟਰ ਦੇ ਨੇੜੇ ਹੋਈ ਗੋਲੀਬਾਰੀ ‘ਚ ਘੱਟੋ ਘੱਟ ਤਿੰਨ ਲੋਕ ਮਾਰੇ ਗਏ ਹਨ।
ਦੱਸ ਦਈਏ ਆਸਟਿਨ ਪੁਲਿਸ ਵਿਭਾਗ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਸੇ ਅੱਤਵਾਦੀ ਘਟਨਾ ਦੀ ਨਕਾਰ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਅਜਿਹੀਆਂ ਦੁਖਦਾਈ ਘਟਨਾਵਾਂ ‘ਤੇ ਦੁੱਖ ਜ਼ਾਹਰ ਕੀਤਾ ਹੈ।