ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ ਨੇੜੇ ਕੁਪਵਾੜਾ ਜ਼ਿਲੇ ‘ਚ ਅੱਜ ਸਵੇਰੇ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਤਿੰਨ ਜਵਾਨ ਜ਼ਖਮੀ ਹੋ ਗਏ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਦੇ ਵੀ ਮਾਰੇ ਜਾਣ ਦੀ ਖਬਰ ਹੈ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਿਛਲੇ ਇੱਕ ਮਹੀਨੇ ਵਿੱਚ ਕੁਪਵਾੜਾ ਵਿੱਚ ਇਹ ਚੌਥੀ ਦਹਿਸ਼ਤੀ ਘਟਨਾ ਹੈ।
ਸਮਾਚਾਰ ਏਜੰਸੀ ਪੀ.ਟੀ.ਆਈ ਦੀ ਰਿਪੋਰਟ ਮੁਤਾਬਕ ਫੌਜੀ ਤਹਰਗਾਮ ਸੈਕਟਰ ਦੇ ਕੁਮਕਦੀ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਨੂੰ ਕੁਮਕਾੜੀ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਵਾਨਾਂ ਨੇ ਇਹ ਤਲਾਸ਼ੀ ਮੁਹਿੰਮ ਚਲਾਈ।
ਹਾਲ ਹੀ ‘ਚ ਬੁੱਧਵਾਰ 24 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਜ਼ਖਮੀ ਹੋਏ ਇਕ ਜਵਾਨ ਦੀ ਹਸਪਤਾਲ ‘ਚ ਮੌਤ ਹੋ ਗਈ। ਜਵਾਨ ਦੀ ਪਛਾਣ 28 ਰਾਸ਼ਟਰੀ ਰਾਈਫਲਜ਼ ਦੇ ਦਿਲਾਵਰ ਸਿੰਘ ਵਜੋਂ ਹੋਈ । ਦਿਲਾਵਰ ਸਿੰਘ ਜ਼ਿਲ੍ਹੇ ਦੇ ਕੋਵਤ ਟਰਮਖਾਨ ਜੰਗਲਾਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਲਾਂਕਿ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।