ਜੰਮੂ-ਕਸ਼ਮੀਰ : ਇੱਥੇ ਪੁੰਛ ਅਤੇ ਕੁਪਵਾੜਾ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਜਦਕਿ ਪੰਜ ਜਵਾਨ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਆਰਮੀ ਹਸਪਤਾਲ ‘ਚ ਦਾਖਲ ਕਰ ਦਿੱਤਾ ਗਿਆ। ਸ਼ਹੀਦ ਹੋਏ ਜਵਾਨਾਂ ਵਿੱਚੋਂ 2 ਪੰਜਾਬ ਨਾਲ ਸਬੰਧਤ ਸਨ। ਜਿਨ੍ਹਾਂ ਵਿੱਚ ਸੰਗਰੂਰ ਦੇ ਪਿੰਡ ਲੋਹਾ ਖੇੜਾ ਦਾ ਸ਼ਹੀਦ ਕਰਨੈਲ ਸਿੰਘ ਅਤੇ ਹੁਸ਼ਿਆਰਪੁਰ ਦੇ ਕੁਲਦੀਪ ਸਿੰਘ ਵੀ ਸ਼ਹੀਦ ਹੋਏ ਹਨ।
ਭਾਰਤੀ ਫੌਜ ਨੇ ਦੁਸ਼ਮਣ ਦੀ ਇਸ ਕਾਰਵਾਈ ਦਾ ਮੂੰਹ ਤੋੜ ਜਵਾਬ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹੋਏ ਪਾਕਿਸਤਾਨ ਨੂੰ ਭਾਰੀ ਨੁਕਸਾਨ ਪਹੁੰਚਾਇਆ। ਪਾਕਿਸਤਾਨ ਰੇਂਜਰਸ ਦੀਆਂ ਕਈ ਚੌਕੀਆਂ ਨੂੰ ਤਬਾਹ ਕਰ ਦਿੱਤਾ ਗਿਆ। ਭਾਰਤੀ ਫੌਜ ਦੇ ਸੂਤਰਾਂ ਮੁਤਾਬਕ ਪਾਕਿਸਤਾਨ ਨੇ ਬੁੱਧਵਾਰ ਨੂੰ ਪੁੰਛ ਦੇ ਕ੍ਰਿਸ਼ਨਾ ਘਾਟੀ ਸੈਕਟਰ ‘ਚ ਭਾਰੀ ਗੋਲੀਬਾਰੀ ਕੀਤੀ ਅਤੇ ਸ਼ੈਲਿੰਗ ਕਰਦੇ ਹੋਏ ਫ਼ੌਜ ਦੀਆਂ ਅਗਲੀਆਂ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ।