ਕੇਰਲ ‘ਚ 3 ਸਾਲਾ ਬੱਚਾ ਕੋਰੋਨਾਵਾਇਰਸ ਨਾਲ ਸੰਕਰਮਿਤ, ਭਾਰਤ ‘ਚ ਗਿਣਤੀ ਵੱਧ ਕੇ ਹੋਈ 42

TeamGlobalPunjab
2 Min Read

ਕੇਰਲਾ : ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਦਾ ਆਤੰਕ ਜਾਰੀ ਹੈ। ਭਾਰਤ ‘ਚ ਵੀ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਕੇਰਲ ‘ਚ ਇੱਕ 3 ਸਾਲ ਦੇ ਬੱਚੇ ਦੇ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਭਾਰਤ ‘ਚ ਕੋਰੋਨਾ ਵਾਇਰਸ ਤੋਂ ਸੰਕਰਮਿਤ ਲੋਕਾਂ ਦੀ ਸੰਖਿਆ ਵੱਧ ਕੇ 42 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਬੱਚੇ ਨੇ ਹਾਲ ਹੀ ‘ਚ ਇਟਲੀ ਦੀ ਯਾਤਰਾ ਕੀਤੀ ਸੀ। ਪੀੜਤ ਬੱਚੇ ਨੂੰ ਏਰਨਾਕੁਲਮ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।

ਦੱਸ ਦਈਏ ਕਿ ਐਤਵਾਰ ਕੇਰਲਾ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਜਿਸ ਤੋਂ ਬਾਅਦ ਤਾਮਿਲਨਾਡੂ ‘ਚ ਇੱਕ ਮਾਮਲੇ ਦੀ ਪੁਸ਼ਟੀ ਹੋਈ ਤੇ ਇਹ ਅੰਕੜਾ ਵੱਧ ਕੇ 41 ਹੋ ਗਿਆ ਸੀ। ਇਸ ਸਬੰਧੀ ਪੁਸ਼ਟੀ ਕੇਰਲਾ ਦੇ ਸਿਹਤ ਮੰਤਰੀ ਕੇ.ਕੇ. ਸ਼ੈਲਜਾ ਵੱਲੋਂ ਕੀਤੀ ਗਈ ਸੀ ਉਨ੍ਹਾਂ ਦੱਸਿਆ ਕਿ ਪੀੜਤਾਂ ਦੇ ਕੇਸ ਪਾਜ਼ਿਟਿਵ ਆਏ ਹਨ ਅਤੇ ਇਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।

ਜਾਣਕਾਰੀ ਮੁਤਾਬਿਕ ਇਨ੍ਹਾਂ ਪੰਜਾਂ ‘ਚੋਂ ਤਿੰਨ ਕੁਝ ਸਮਾਂ ਪਹਿਲਾਂ ਹੀ ਇਟਲੀ ਤੋਂ ਵਾਪਸ ਆਏ ਸਨ ਅਤੇ ਇਹ ਸ਼ੱਕ ਹੈ ਕਿ ਦੂਸਰੇ ਦੋ ਨੂੰ ਇਹ ਬਿਮਾਰੀ ਇਨ੍ਹਾਂ ਤੋਂ ਹੀ ਹੋਈ ਹੈ। ਰਿਪੋਰਟਾਂ ਮੁਤਾਬਿਕ ਪੀੜਤ ਵਿਅਕਤੀ ਓਮਾਨ, ਇਰਾਨ, ਆਦਿ ਦੇਸ਼ਾਂ ਤੋਂ ਵਾਪਸ ਆਏ ਹਨ। ਨਵੇਂ ਸਾਹਮਣੇ ਆਏ ਮਾਮਲਿਆਂ ਵਿੱਚ ਦੋ ਪੁਰਸ਼, ਇੱਕ ਮਹਿਲਾ ਅਤੇ ਦੋ ਉਨ੍ਹਾਂ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

- Advertisement -

ਤਾਜ਼ਾ ਜਾਣਕਾਰੀ ਅਨੁਸਾਰ ਚੀਨ ਵਿੱਚ ਕੋਰੋਨਾ ਵਾਇਰਸ ਨਾਲ ਹੁਣ ਤੱਕ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੁਨੀਆ ਭਰ ਵਿੱਚ 102,180 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 80,651 ਮਾਮਲੇ ਸਿਰਫ ਚੀਨ ‘ਚ ਸਾਹਮਣੇ ਆ ਚੁੱਕੇ ਹਨ।

Share this Article
Leave a comment