ਲੁਧਿਆਣਾ ‘ਚ ਹੁਣ ਤੱਕ ਬਲੈਕ ਫੰਗਸ ਦੇ 30 ਮਾਮਲੇ ਆਏ ਸਾਹਮਣੇ

TeamGlobalPunjab
2 Min Read

ਲੁਧਿਆਣਾ: ਜ਼ਿਲ੍ਹੇ ਵਿੱਚ ਹੁਣ ਤੱਕ ਬਲੈਕ ਫੰਗਸ ਤੇ 30 ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਇਕ ਘੰਟੇ ਤੱਕ ਵਧਾ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਇਕ ਵੀਡੀਓ ਬਿਆਨ ਮੁਤਾਬਕ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਵੱਖ-ਵੱਖ ਹਸਪਤਾਲਾਂ ਵਿੱਚ ਬਲੈਕ ਫੰਗਸ ਦੇ 30 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਨਾਲ ਡਾਕਟਰਾਂ ਵੱਲੋਂ ਟਾਕਰਾ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਬਲੈਕ ਫੰਗਸ ਸਬੰਧੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਅਤੇ ਬਿਨਾਂ ਕਾਰਨ ਦਵਾਈਆਂ ਜਾਂ ਸਟੈਰਾਇਡ ਨਾਂ ਲੈਣ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ‘ਤੇ ਖੁਸ਼ੀ ਪ੍ਰਗਟਾਈ ਕਿ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਦੁਕਾਨਾਂ ਖੋਲ੍ਹਣ ਦੇ ਸਮੇਂ ਵਿੱਚ 1 ਘੰਟੇ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਦੁਕਾਨਾਂ ਸਵੇਰੇ 5 ਤੋਂ ਦੁਪਹਿਰ 1 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ। ਇਸੇ ਤਰ੍ਹਾਂ ਹੋਟਲਾਂ, ਰੈਸਟੋਰੈਂਟਾਂ ਜਾਂ ਹਲਵਾਈਆਂ ਦੀਆਂ ਦੁਕਾਨਾਂ ਤੋਂ ਦੁਪਹਿਰ ਇੱਕ ਵਜੇ ਤੱਕ ਟੇਕ ਅਵੇ ਦੀ ਸੁਵਿਧਾ ਹੋਵੇਗੀ। ਹਾਲਾਂਕਿ ਹੋਮ ਡਿਲਵਰੀ ਰਾਤ 8 ਵਜੇ ਕੀਤੀ ਜਾ ਸਕੇਗੀ। ਲੇਕਿਨ ਉਨ੍ਹਾਂ ਨਾਲ ਇਸ ਨੂੰ ਲੈ ਕੇ ਚਿਤਾਵਨੀ ਦਿੱਤੀ ਕਿ ਜਿਹੜੇ ਹਲਵਾਈ ਜਾਂ ਰੇਸਟੋਰੇਂਟ ਸੰਚਾਲਕ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਦੀਆਂ ਦੁਕਾਨਾਂ ਜਾਂ ਅਦਾਰੇ 31 ਮਈ ਤੱਕ ਬੰਦ ਕਰ ਦਿੱਤੇ ਜਾਣਗੇ।

Share this Article
Leave a comment