ਉੱਤਰੀ ਨਾਈਜੀਰੀਆ ਵਿੱਚ ਟਰੱਕ ਪਲਟਣ ਕਾਰਨ 30 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

Global Team
3 Min Read

ਕਾਨੋ: ਉੱਤਰੀ ਨਾਈਜੀਰੀਆ ਦੇ ਕਾਨੋ ਰਾਜ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਯਾਤਰੀਆਂ ਨਾਲ ਭਰਿਆ ਇੱਕ ਟਰੱਕ ਬੇਕਾਬੂ ਹੋ ਗਿਆ ਅਤੇ ਹਾਈਵੇਅ ‘ਤੇ ਦੁਰਘਟਨਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਇਹ ਦੁਰਘਟਨਾ ਕਾਨੋ ਦੇ ਗੇਜਾਵਾ ਲੋਕਲ ਗਵਰਨਮੈਂਟ ਏਰੀਆ ਦੇ ਕੁਆਨਾਰ ਬਾਰਡੇ ਸ਼ਹਿਰ ਵਿੱਚ ਹੋਈ ਹੈ।

ਕਾਨੋ ਗਵਰਨਰ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਟਰੱਕ ਕਾਨੋ ਦੇ ਗੁਜੁੰਗੂ ਸ਼ਹਿਰ ਵੱਲ ਮੁਸਾਫਰਾਂ ਅਤੇ ਸਾਮਾਨ ਨੂੰ ਲੈ ਕੇ ਜਾ ਰਿਹਾ ਸੀ। ਵਾਹਨ ਹਾਈਵੇਅ ‘ਤੇ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਸੀ, ਉਦੋਂ ਹੀ ਡਰਾਈਵਰ ਟਰੱਕ ਤੋਂ ਕੰਟਰੋਲ ਗਵਾ ਬੈਠਾ ਅਤੇ ਟਰੱਕ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ। ਸਥਾਨਕ ਮੀਡੀਆ ਅਤੇ ਸਰਕਾਰ ਨੇ ਇਸ ਨੂੰ ਲਾਪਰਵਾਹੀ ਭਰੀ ਡਰਾਈਵਿੰਗ ਦਾ ਨਤੀਜਾ ਦੱਸਿਆ ਹੈ। ਕਾਨੋ ਰਾਜ ਦੇ ਗਵਰਨਰ ਅੱਬਾ ਕਬੀਰ ਯੂਸੁਫ ਦੇ ਬੁਲਾਰੇ ਸੁਨੁਸੀ ਬਟੂਰੇ ਡਾਵਾਕਿਨ ਟੋਫਾ ਨੇ ਬਿਆਨ ਜਾਰੀ ਕਰਕੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੀ ਗਿਣਤੀ 30 ਤੋਂ ਵੱਧ ਹੋ ਸਕਦੀ ਹੈ, ਜਦਕਿ ਜ਼ਖ਼ਮੀਆਂ ਦੀ ਗਿਣਤੀ ਵੀ ਕਾਫ਼ੀ ਜ਼ਿਆਦਾ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਕਾਨੋ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਗਵਰਨਰ ਨੇ ਜ਼ਖ਼ਮੀਆਂ ਦੇ ਇਲਾਜ ਲਈ ਤੁਰੰਤ ਨਿਰਦੇਸ਼ ਦਿੱਤੇ ਹਨ।

ਗਵਰਨਰ ਅੱਬਾ ਕਬੀਰ ਯੂਸੁਫ ਨੇ ਇਸ ਹਾਦਸੇ ਨੂੰ ਦਿਲ ਕੰਬਾਊ ਦੱਸਦੇ ਹੋਏ ਇੱਕ ਵੱਡੀ ਤ੍ਰਾਸਦੀ ਕਿਹਾ ਹੈ। ਗਵਰਨਰ ਨੇ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਟ੍ਰੈਫਿਕ ਨਿਯਮ ਤੋੜਨ ਵਾਲਿਆਂ, ਖ਼ਾਸ ਕਰਕੇ ਭਾਰੀ ਵਾਹਨਾਂ ਦੇ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment