ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਕਰੋਨਾ ਵਾਇਰਸ ਦੇ ਮੱਦੇਨਜ਼ਰ ਮੰਤਰੀਆਂ ਦੀ ਸਬ ਕਮੇਟੀ ਨੇ ਅਹਿਮ ਫੈਸਲੇ ਲੈਂਦਿਆਂ ਪੰਜਾਬ ਵਿੱਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਬੰਦ ਕਰਨ ਦਾ ਫੈਸਲਾ ਲਿਆ ਹੈ। ਵੀਰਵਾਰ ਰਾਤੀਂ ਬਾਰਾਂ ਵਜੇ ਤੋਂ ਬਾਅਦ ਇਹ ਫੈਸਲਾ ਲਾਗੂ ਹੋਵੇਗਾ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਹੀ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਪ੍ਰੀਖਿਆਵਾਂ ਵੀ 31 ਮਾਰਚ ਤੱਕ ਮੁਲਤਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਵੀਹ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਵੀ ਰੋਕ ਲਗਾਈ ਗਈ ਹੈ। ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣਾ ਸਟੇਸ਼ਨ ਨਹੀਂ ਛੱਡਣਗੇ।
31 ਮਾਰਚ ਬੱਸਾਂ ਅਤੇ ਪਬਲਿਕ ਟ੍ਰਾਂਸਪੋਰਟ ਰਹੇਗੀ ਬੰਦ
Leave a Comment Leave a Comment