31 ਮਈ ਤੱਕ ਕਣਕ ਦੀ ਖਰੀਦ ਰਹੇਗੀ ਜਾਰੀ : ਭਾਰਤ ਭੂਸ਼ਣ ਆਸ਼ੂ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਖਰੀਦ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 31 ਮਈ 2020 ਤੱਕ ਜਾਰੀ ਰਹੇਗੀ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਕਣਕ ਕਿਸੇ ਵੀ ਕਾਰਨ ਅਜੇ ਮੰਡੀ ਵਿੱਚ ਆਉਣ ਤੋਂ ਰਹਿ ਗਈ ਹੈ, ਉਹ ਕਿਸਾਨ 31 ਮਈ 2020 ਸ਼ਾਮ 6 ਵਜੇ ਤੋਂ ਪਹਿਲਾਂ ਤੱਕ ਆਪਣੀ ਕਣਕ ਦੀ ਫਸਲ ਮੰਡੀ ਵਿੱਚ ਵੇਚਣ ਲਈ ਲਿਆ ਸਕਦੇ ਹਨ।

ਸ਼੍ਰੀ ਆਸ਼ੂ ਨੇ ਦੱਸਿਆ ਕਿ ਕੋਵਿਡ-19 ਕਾਰਨ ਇਸ ਵਾਰ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਸਨ ਤਾਂ ਜੋ ਕਰੋਨਾ ਵਾਇਰਸ ਤੋਂ ਕਿਸਾਨਾਂ, ਆੜ੍ਹਤੀਆਂ ਤੇ ਸਰਕਾਰੀ ਮੁਲਾਜ਼ਮਾਂ ਅਤੇ ਪੱਲੇਦਾਰਾਂ ਨੂੰ ਇਸ ਸੰਭਾਵੀ ਖਤਰੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਵਿੱਚ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਹੈ, ਜਿਸ ਸਦਕਾ ਇਹ ਬਹੁਤ ਵੱਡ ਅਕਾਰੀ ਖਰੀਦ ਪ੍ਰੀਕਿਰਿਆ ਨੇਪਰੇ ਚੜ੍ਹਨ ਦੇ ਕਰੀਬ ਪਹੁੰਚੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ ਟੀਚੇ ਦਾ 96 ਫੀਸਦੀ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Share this Article
Leave a comment